04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਾਬਕਾ ਕੌਂਸਲਰ ਇੰਦਰਪਾਲ ਸਿੰਘ (ਆਈ.ਪੀ ਸ਼ਾਹ) ਅਜਨਾਲਾ ਸ਼ਹਿਰ ਦੇ ਨੰਬਰਦਾਰ ਨਿਯੁਕਤ <br/>

ਅਜੀਤ ਡੈਸਕ 18-04-2026
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਤੇ ਅਜਨਾਲਾ ਖੇਤਰ ਦੀ ਨਾਮਵਰ ਸ਼ਖ਼ਸੀਅਤ ਸਵਰਗੀ ਸਰਫਰਾਜ ਸਿੰਘ ( ਸਰਬੇ ਸ਼ਾਹ) ਦੇ ਹੋਣਹਾਰ ਫਰਜੰਦ ਨੌਜਵਾਨ ਆਗੂ ਸਾਬਕਾ ਕੌਂਸਲਰ ਇੰਦਰਪਾਲ ਸਿੰਘ (ਆਈ.ਪੀ ਸ਼ਾਹ) ਨੂੰ ਅਜਨਾਲਾ ਸ਼ਹਿਰ ਦਾ ਨੰਬਰਦਾਰ ਨਿਯੁਕਤ ਕੀਤਾ ਗਿਆ ਹੈ | ਇੱਥੇ ਜ਼ਿਕਰਯੋਗ ਹੈ ਕਿ ਸਰਫਰਾਜ ਸਿੰਘ ਸ਼ਾਹ ਵਲੋਂ ਵੀ ਅਜਨਾਲਾ ਦੇ ਨੰਬਰਦਾਰ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਸਨ ਤੇ ਉਨ੍ਹਾਂ ਦੀ ਮੌਤ ਹੋ ਜਾਣ ਤੋਂ ਬਾਅਦ ਹੁਣ ਮਾਲ ਵਿਭਾਗ ਵਲੋਂ ਉਨ੍ਹਾਂ ਦੇ ਵੱਡੇ ਸਪੁੱਤਰ ਇੰਦਰਪਾਲ ਸਿੰਘ ਸ਼ਾਹ ਨੂੰ ਨੰਬਰਦਾਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵ-ਨਿਯੁਕਤ ਨੰਬਰਦਾਰ ਇੰਦਰਪਾਲ ਸਿੰਘ ਸ਼ਾਹ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਹਾਜ਼ਰ ਰਹਿਣਗੇ | ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਕਿਸੇ ਵੀ ਕੰਮ ਲਈ ਵਿੱਚ ਉਹਨਾਂ ਨਾਲ ਸਿੱਧਾ ਸੰਪਰਕ ਕਰਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਮਝਵਿੰਡ - ਗੋਪਾਲਪੁਰਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਨੇ ਐੱਸ.ਡੀ.ਐੱਮ. ਬਾਬਾ ਬਕਾਲਾ ਨੂੰ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।