03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਮਝਵਿੰਡ - ਗੋਪਾਲਪੁਰਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 18-04-2026
ਕੱਥੂ ਨੰਗਲ, 17 ਅਪ੍ਰੈਲ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਮਝਵਿੰਡ-ਗੋਪਾਲਪੁਰਾ ਦਾ ਦਸਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਸਵੇਰ ਦੀ ਸਭਾ ਵਿਚ ਪਿ੍ੰਸੀਪਲ ਸ਼੍ਰੀਮਤੀ ਪਰਮਜੀਤ ਕੌਰ ਨੇ ਇਹ ਖੁਸ਼ੀ ਬੱਚਿਆਂ ਅਤੇ ਅਧਿਆਪਕਾਂ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਦੱਸਵੀਂ ਜਮਾਤ ਵਿਚ ਕੁੱਲ 93 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ ਹਰਜੋਤ ਸਿੰਘ ਨੇ 95% ਅੰਕ ਲੈ ਕੇ ਪਹਿਲਾ ਸਥਾਨ, ਹਰਸ਼ਲੀਨ ਕੌਰ ਨੇ 95.2% ਅੰਕ ਲੈ ਕੇ ਦੂਜਾ ਸਥਾਨ ਅਤੇ ਹਰਸਿਮਰਨ ਕੌਰ ਨੇ 94.2 % ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਦਸਵੀਂ ਜਮਾਤ ਦੇ 4 ਵਿਦਿਆਰਥੀਆਂ ਨੇ 90% ਤੋਂ ਵੱਧ, 16 ਵਿਦਿਆਰਥੀਆਂ ਨੇ 80% ਤੋਂ ਵੱਧ ਅਤੇ 28 ਵਿਦਿਆਰਥੀਆਂ 70% ਤੋਂ ਵੱਧ ਅੰਕ ਹਾਸਲ ਕੀਤੇ | ਕੁੱਲ 73 ਵਿਦਿਆਰਥੀ ਫਸਟ ਡਵੀਜ਼ਨ ਵਿਚ ਪਾਸ ਹੋਏ | ਪਿ੍ੰਸੀਪਲ ਨੇ ਮੌਕੇ ਤੇ ਹੀ 80% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਚੀਫ਼ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਤੇ ਸਕੂਲ ਦੇ ਫਾਊਾਡਰ ਮੈਂਬਰ ਇੰਚਾਰਜ ਸਵਿੰਦਰ ਸਿੰਘ ਕੱਥੂਨੰਗਲ ਨੇ ਉਚੇਚੇ ਤੌਰ 'ਤੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਵਧਾਈ ਦਿੱਤੀ | ਸਕੂਲ ਦੇ ਮੈਂਬਰ ਇੰਚਾਰਜ ਸਾਹਿਬਾਨ ਅਜੀਤ ਸਿੰਘ ਤੁਲੀ, ਭਗਵੰਤਪਾਲ ਸਿੰਘ ਸੱਚਰ ਅਤੇ ਜਗੀਰ ਸਿੰਘ ਅਜੈਬਵਾਲੀ, ਉਪਕਾਰ ਸਿੰਘ, ਡਾ. ਅਰੀਦਮਨ ਸਿੰਘ ਮਾਹਲ ਅਤੇ ਪਿ੍ੰਸੀਪਲ ਸ੍ਰੀਮਤੀ ਪਰਮਜੀਤ ਕੌਰ ਨੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਇਨ੍ਹਾਂ ਵਿਦਿਆਰਥੀਆਂ 'ਤੇ ਮਾਣ ਹੈ ਜਿਨ੍ਹਾਂ ਨੇ ਸਖਤ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਮਾਣ ਇਲਾਕੇ ਵਿਚ ਵਧਾਇਆ ਹੈ |

ਪਿਛਲੀ ਖ਼ਬਰ ਲੰਮੇ ਬਿਜਲੀ ਕੱਟਾਂ ਕਾਰਨ ਇਲਾਕੇ 'ਚ ਹਾਹਾਕਾਰ, ਲੋਕਾਂ ਅਤੇ ਵਪਾਰੀਆਂ 'ਚ ਭਾਰੀ ਰੋਸ ਅਗਲੀ ਖ਼ਬਰ ਸਾਬਕਾ ਕੌਂਸਲਰ ਇੰਦਰਪਾਲ ਸਿੰਘ (ਆਈ.ਪੀ ਸ਼ਾਹ) ਅਜਨਾਲਾ ਸ਼ਹਿਰ ਦੇ ਨੰਬਰਦਾਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।