03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਾਂਗਰਸ ਪਾਰਟੀ ਇਕਜੁੱਟ ਹੈ ਤੇ ਰਈਆ ਨਗਰ ਪੰਚਾਇਤ ਚੋਣਾਂ ਸ਼ਾਨ ਜਿੱਤੇਗੀ-ਗੁਰਦੀਪ ਸਿੰਘ

ਅਜੀਤ ਡੈਸਕ 18-04-2026
ਰਈਆ, 17 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਬਲਾਕ ਰਈਆ ਤੋਂ ਕਾਂਗਰਸ ਪਾਰਟੀ ਦੇ ਬੀ. ਸੀ. ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆ ਰਹੀਆਂ ਨਗਰ ਪੰਚਾਇਤ ਦੀਆਂ ਚੋਣਾਂ ਕਾਂਗਰਸ ਪਾਰਟੀ ਸ਼ਾਨ ਜਿਤੇਗੀ ਅਤੇ ਫਿਰ ਤੋਂ ਇਤਿਹਾਸ ਦੁਹਰਾ ਕੇ ਆਪਣਾ ਪ੍ਰਧਾਨ ਬਣਾਏਗੀ | ਉਨ੍ਹਾਂ ਕਿਹਾ ਕਿ ਰਈਆ ਵਿਚ ਕਾਂਗਰਸ ਪਾਰਟੀ ਇਕਜੁਟ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਜਦੋਂ ਕਿ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਪੰਜਾਬ ਦਾ ਕੁਝ ਵੀ ਸੰਵਾਰ ਨਹੀਂ ਸਕੀ ਤਾਂ ਹੁਣ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਭਰਮਾ ਰਹੀ ਹੈ | ਪਰ ਆਰਥਿਕ ਤੌਰ ਤੇ ਬਿਲਕੁਲ ਖਾਲੀ ਹੈ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਵਾਲੀ ਸਕੀਮ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਕਰਜ਼ੇ ਤੇ ਕਰਜ਼ਾ ਚੁੱਕ ਰਹੀ ਹੈ ਇਹ ਵੀ ਇਕ ਲਾਰਾ ਹੀ ਹੈ ਜੋ ਔਰਤਾਂ ਨੂੰ ਭਰਮਾਉਣ ਤੋਂ ਇਲਾਵਾ ਕੁਝ ਨਹੀਂ ਹੈ |

ਪਿਛਲੀ ਖ਼ਬਰ ਸਰਕਾਰੀ ਖ਼ਰੀਦ ਕਰਨ ਦੇ ਕੀਤੇ ਜਾ ਰਹੇ ਦਾਅਵੇ ਬਿਆਨਬਾਜ਼ੀ ਤੱਕ ਸੀਮਤ-ਜਥੇਦਾਰ ਰਣੀਕੇ <br/> ਅਗਲੀ ਖ਼ਬਰ ਲੰਮੇ ਬਿਜਲੀ ਕੱਟਾਂ ਕਾਰਨ ਇਲਾਕੇ 'ਚ ਹਾਹਾਕਾਰ, ਲੋਕਾਂ ਅਤੇ ਵਪਾਰੀਆਂ 'ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।