03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰੀ ਖ਼ਰੀਦ ਕਰਨ ਦੇ ਕੀਤੇ ਜਾ ਰਹੇ ਦਾਅਵੇ ਬਿਆਨਬਾਜ਼ੀ ਤੱਕ ਸੀਮਤ-ਜਥੇਦਾਰ ਰਣੀਕੇ <br/>

ਅਜੀਤ ਡੈਸਕ 18-04-2026
ਜੇਠੂਵਾਲ, 17 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜੋ ਕਿ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਸਰਕਾਰ ਵਲੋਂ 1 ਅਪ੍ਰੈਲ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ ਪਰ 16 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਵੀ ਕਿਸੇ ਵੀ ਮੰਡੀ ਵਿਚ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋਈ ਜਿਸ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਮੰਡੀਆਂ 'ਚ ਰੁਲ ਰਹੀ ਹੈ ਅਤੇ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਣਕ ਦੇ ਵੱਡੇ-ਵੱਡੇ ਅੰਬਾਰ ਮੰਡੀਆਂ 'ਚ ਲੱਗੇ ਨੇ ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਬਾਰੇ ਜੋ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਹ ਸਿਰਫ ਬਿਆਨਬਾਜ਼ੀ ਤੱਕ ਹੀ ਸੀਮਤ ਹੈ | ਉਕਤ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਗੱਲਬਾਤ ਦੌਰਾਨ ਕੀਤਾ | ਸ: ਰਣੀਕੇ ਨੇ ਕਿਹਾ ਕਿ ਜੋ ਮਾਨ ਸਰਕਾਰ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਅਖਵਾਉਂਦੀ ਹੈ ਹੁਣ ਉਸ ਦੇ ਰਾਜ ਅੰਦਰ ਹੀ ਕਿਸਾਨਾਂ ਦੀ ਕਣਕ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਮੰਡੀਆਂ ਵਿਚ ਰੁਲ ਰਹੀ ਹੈ | ਸ: ਰਣੀਕੇ ਨੇ ਕਿਹਾ ਕਿ ਜੋ ਹਾਲਤ ਕਿਸਾਨਾਂ ਦੇ ਮੰਡੀਆਂ 'ਚ ਵੇਖਣ ਨੂੰ ਮਿਲ ਰਹੇ ਹਨ, ਉਨ੍ਹਾਂ ਦੀ ਆਵਾਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਕੇਂਦਰ ਸਰਕਾਰ ਕੋਲ ਉਠਾਵੇਗਾ |

ਪਿਛਲੀ ਖ਼ਬਰ ਸਿਡਾਨਾ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਇਕਜੁੱਟ ਹੈ ਤੇ ਰਈਆ ਨਗਰ ਪੰਚਾਇਤ ਚੋਣਾਂ ਸ਼ਾਨ ਜਿੱਤੇਗੀ-ਗੁਰਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।