03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਿਡਾਨਾ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 18-04-2026
ਰਾਮ ਤੀਰਥ, 17 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਰਾਮ ਤੀਰਥ ਰੋਡ ਅੰਮਿ੍ਤਸਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਹ ਪ੍ਰਾਪਤੀ ਸਿੱਖਿਆ ਦੇ ਖੇਤਰ 'ਚ ਸਿਡਾਨਾ ਸਕੂਲ ਦੀ ਲਗਾਤਾਰ ਕੋਸ਼ਿਸ਼ਾਂ ਅਤੇ ਉੱਚ ਮਿਆਰੀ ਸਿਖਲਾਈ ਦਾ ਪਰਿਮਾਣ ਹੈ | ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਸਮਰਪਣ ਦੀ ਕਦਰ ਕਰਦੇ ਹੋਏ ਇਹ ਨਤੀਜਾ ਪ੍ਰਾਪਤ ਹੋਇਆ ਹੈ | ਇਸ ਵਾਰ ਪਹਿਲੇ ਨਤੀਜੇ ਤੇ ਅਨੁਰੀਤ ਕੌਰ 89% ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ 'ਤੇ ਰਹੀ ਹੈ | ਮਹਿਕਪ੍ਰੀਤ ਕੌਰ 85.4% ਅੰਕ ਪ੍ਰਾਪਤ ਕਰਕੇ ਦੂਸਰੇ ਸਥਾਨ ਤੇ ਰਹੀ ਹੈ | ਇਸ ਮੌਕੇ ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਐੱਮ. ਡੀ. ਡਾ. ਜੀਵਨ ਜੋਤੀ ਸਿਡਾਨਾ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਸਿਡਾਨਾ ਸਕੂਲ ਦੇ ਐਡਵਾਈਜ਼ਰ ਡਾ. ਧਰਮਵੀਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਜਿੱਥੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ, ਉੱਥੇ ਨਾਲ ਹੀ ਜ਼ਿੰਦਗੀ ਵਿਚ ਹੋਰ ਅੱਗੇ ਵਧਣ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਿਡਾਨਾ ਸਕੂਲ ਦੇ ਪਿ੍ੰ: ਮਨਪ੍ਰੀਤ ਕੌਰ, ਵਾਈਸ ਪਿ੍ੰ: ਸ਼ਰਨਜੀਤ ਕੌਰ ਅਤੇ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਅਨਾਜ ਮੰਡੀ ਮਜੀਠਾ 'ਚ ਤਲਬੀਰ ਗਿੱਲ ਨੇ ਆੜ੍ਹਤੀਆਂ, ਖ਼ਰੀਦ ਏਜੰਸੀਆਂ ਤੇ ਮੰਡੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ <br/> ਅਗਲੀ ਖ਼ਬਰ ਸਰਕਾਰੀ ਖ਼ਰੀਦ ਕਰਨ ਦੇ ਕੀਤੇ ਜਾ ਰਹੇ ਦਾਅਵੇ ਬਿਆਨਬਾਜ਼ੀ ਤੱਕ ਸੀਮਤ-ਜਥੇਦਾਰ ਰਣੀਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।