03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ <br/>

ਅਜੀਤ ਡੈਸਕ 18-04-2026
ਜਗਦੇਵ ਕਲਾਂ, 17 ਅਪ੍ਰੈਲ (ਗਿੱਲ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਦੇ ਬੱਚਿਆਂ ਨੇ ਅਜਨਾਲਾ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਹੋਏ ਮੁਕਾਬਲਿਆਂ 'ਚ ਭਾਗ ਲੈ ਕੇ ਅਹਿਮ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਸਕੂਲ ਦੇ ਪਿ੍ੰ: ਨੇਹਾ ਕਨੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਅਜਨਾਲਾ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲਿਆਂ 'ਚ ਸੀਨੀਅਰ ਵਰਗ ਦੇ ਬੱਚਿਆਂ 'ਚੋਂ ਤੇਜ਼ਬੀਰ ਸਿੰਘ ਤੇ ਸੁਰਿੰਦਰ ਸਿੰਘ ਨੇ ਦੂਸਰਾ ਸਥਾਨ ਅਤੇ ਗੁਰਮਿਲਾਪ ਸਿੰਘ ਨੇ ਵਿਸ਼ੇਸ਼ ਸਥਾਨ ਹਾਸਿਲ ਕੀਤਾ | ਜਦਕਿ ਜੂਨੀਅਰ ਵਰਗ ਵਿਚ ਸਮਰਪ੍ਰੀਤ ਸਿੰਘ ਨੇ ਵਿਸ਼ੇਸ਼ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਕੀਤਾ ਹੈ | ਜਿਨ੍ਹਾਂ ਨੂੰ ਸਕੂਲ ਕੰਪਲੈਕਸ ਵਿਖੇ ਸੰਖੇਪ ਸਮਾਗਮ ਦੌਰਾਨ ਸਮੂਹ ਸਕੂਲ ਸਟਾਫ ਦੇ ਸਹਿਯੋਗ ਸਦਕਾ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰ: ਨੇਹਾ ਕਨੋਤਰਾ, ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠੀਆ ਅਤੇ ਜਸਬੀਰ ਸਿੰਘ ਨੇ ਬੱਚਿਆਂ ਦੀ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਤੇ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਬੀ.ਐੱਸ.ਸੀ. ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਡਰੋਨ ਤੇ 2 ਪਿਸਟਲ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।