03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭੁੱਲਰ ਬਾਬਾ ਬਕਾਲਾ ਸਾਹਿਬ ਸ਼ਹਿਰੀ, ਅਰਸ਼ ਬੱਲ ਬਲਾਕ ਰਈਆ ਅਤੇ ਸਰਲੀ ਬਲਾਕ ਜਲਾਲਾਬਾਦ ਦੇ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 18-04-2026
ਬਾਬਾ ਬਕਾਲਾ ਸਾਹਿਬ, 17 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਬਲਾਕ ਪੱਧਰੀ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਹਲਕਾ ਇੰਚਾਰਜ ਅਤੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਸਿਫਾਰਸ਼ 'ਤੇ ਜੈਵਿੰਦਰ ਸਿੰਘ ਭੁੱਲਰ ਨੂੰ ਮੁੜ ਤੋਂ ਬਾਬਾ ਬਕਾਲਾ ਸਾਹਿਬ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਅਰਸ਼ਦੀਪ ਸਿੰਘ ਬੱਲ ਨੂੰ ਬਲਾਕ ਰਈਆ ਅਤੇ ਸਰਪੰਚ ਦਲੇਰ ਸਿੰਘ ਸਰਲੀ ਨੂੰ ਬਲਾਕ ਜਲਾਲਾਬਾਦ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਉਕਤ ਨਵ ਨਿਯੁਕਤ ਅਹੁਦੇਦਾਰਾਂ ਨੂੰ ੁ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਇਨ੍ਹਾਂ ਨਿਯੁਕਤੀਆਂ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਹੋਰ ਵੀ ਮਜ਼ਬੂਤ ਹੋਵੇਗੀ |

ਪਿਛਲੀ ਖ਼ਬਰ ਝਟਕਾ ਸੀਨੀਅਰ ਕਾਂਗਰਸੀ ਆਗੂ ਬੱਲ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਬੀ.ਐੱਸ.ਸੀ. ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।