03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਝਟਕਾ ਸੀਨੀਅਰ ਕਾਂਗਰਸੀ ਆਗੂ ਬੱਲ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ <br/>

ਅਜੀਤ ਡੈਸਕ 18-04-2026
ਚੌਂਕ ਮਹਿਤਾ, 17 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਆਮ ਆਦਮੀ ਪਾਰਟੀ ਨੂੰ ਪਿੰਡ ਖੱਬੇ ਰਾਜਪੂਤਾਂ ਤੋਂ ਉਸ ਸਮੇਂ ਭਾਰੀ ਬਲ ਮਿਲਿਆ ਜਦ ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇ ਰਾਜਪੂਤਾਂ ਦੀ ਪ੍ਰੇਰਨਾ ਸਦਕਾ ਸਾਬਕਾ ਸਰਪੰਚ ਦੇ ਚਾਚਾ ਜੀ ਸੀਨੀਅਰ ਕਾਂਗਰਸੀ ਆਗੂ ਗੁਰਦਿਆਲ ਸਿੰਘ ਬੱਲ, ਸਿਮਰਨਦੀਪ ਸਿੰਘ ਬੱਲ, ਸੁਖਦੇਵ ਸਿੰਘ ਬੁੱਟਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਵਕਤ ਮੰਤਰੀ ਈ.ਟੀ.ਓ. ਨੇ 'ਆਪ' ਦਾ ਚਿੰਨ ਦੇ ਕੇ ਇਨ੍ਹਾਂ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਜੀ ਆਇਆਂ ਆਖਿਆ | ਉਨ੍ਹਾਂ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀ, ਇਸ ਮਿਹਨਤ ਦੀ ਪ੍ਰਸੰਸ਼ਾ ਕਰਦਿਆਂ ਆਖਿਆ ਕਿ ਹਲਕਾ ਜੰਡਿਆਲਾ ਗੁਰੂ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਅੱਜ ਪਰਿਵਾਰ ਹੋਰ ਵੱਡਾ ਹੋਣ ਨਾਲ ਮੈਨੂੰ ਬੇਹੱਦ ਖੁਸ਼ੀ ਹੋਈ ਹੈ | ਇਨ੍ਹਾਂ ਪਰਿਵਾਰਾਂ ਦੇ ਹਰ ਦੁੱਖ ਸੁੱਖ ਦਾ ਭਾਈਵਾਲ ਬਣਨਾ ਅੱਜ ਤੋਂ ਮੇਰੀ ਆਪਣੀ ਜ਼ਿੰਮੇਵਾਰੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ, ਜਥੇਦਾਰ ਹਰਜੀਤ ਸਿੰਘ ਮਹਿਤੀਆ ਬਲਾਕ ਸੰਮਤੀ ਮੈਂਬਰ, ਸਰਪੰਚ ਪਰਮਜੀਤ ਕੌਰ ਖੱਬੇ ਰਾਜਪੂਤਾਂ, ਪੰਜਾਬ ਸਿੰਘ ਨੰਬਰਦਾਰ, ਨਿਸ਼ਾਨ ਸਿੰਘ ਪ੍ਰਧਾਨ, ਹਰਜੀਤ ਸਿੰਘ ਪ੍ਰਧਾਨ, ਸੁਖਦੇਵ ਸਿੰਘ ਮੱਲੀ ਪੰਚ, ਲਾਲੀ ਪਟਵਾਰੀ ਪ੍ਰਗਟ ਸਿੰਘ ਫੌਜੀ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਵਲੋਂ ਬੇਅਦਬੀ ਦੇ ਮਸਲੇ 'ਤੇ ਖੇਡ ਖੇਡੀ ਜਾ ਰਹੀ-ਦਲਜਿੰਦਰ ਬੀਰ ਵਿਰਕ <br/> ਅਗਲੀ ਖ਼ਬਰ ਭੁੱਲਰ ਬਾਬਾ ਬਕਾਲਾ ਸਾਹਿਬ ਸ਼ਹਿਰੀ, ਅਰਸ਼ ਬੱਲ ਬਲਾਕ ਰਈਆ ਅਤੇ ਸਰਲੀ ਬਲਾਕ ਜਲਾਲਾਬਾਦ ਦੇ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।