03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰ ਵਲੋਂ ਬੇਅਦਬੀ ਦੇ ਮਸਲੇ 'ਤੇ ਖੇਡ ਖੇਡੀ ਜਾ ਰਹੀ-ਦਲਜਿੰਦਰ ਬੀਰ ਵਿਰਕ <br/>

ਅਜੀਤ ਡੈਸਕ 18-04-2026
ਜੰਡਿਆਲਾ ਗੁਰੂ, 17 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰ ਬੀਰ ਸਿੰਘ ਵਿਰਕ ਨੇ ਤਿੱਖੇ ਸ਼ਬਦਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਬੇਅਦਬੀ ਦੇ ਸੰਵੇਦਨਸ਼ੀਲ ਮਸਲੇ 'ਤੇ ਸਿਰਫ਼ ਤੇ ਸਿਰਫ਼ ਸਿਆਸੀ ਲਾਭ ਲਈ ਖੇਡ ਖੇਡੀ ਜਾ ਰਹੀ ਅਤੇ ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ 'ਚ ਸਭ ਤੋਂ ਵੱਡਾ ਵਾਅਦਾ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸੀ, ਪਰ ਅੱਜ ਤੱਕ ਨਾ ਕਿਸੇ ਵੱਡੇ ਦੋਸ਼ੀ ਨੂੰ ਸਜ਼ਾ ਮਿਲੀ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਪੱਕੀ ਕਾਰਵਾਈ ਸਾਹਮਣੇ ਆਈ ਹੈ | ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਸਲੇ 'ਤੇ ਪੰਜਾਬ ਦੀ ਸੰਗਤ ਬਹੁਤ ਸੰਵੇਦਨਸ਼ੀਲ ਹੈ ਅਤੇ ਇਹ ਮਸਲਾ ਕਿਸੇ ਵੀ ਤਰ੍ਹਾਂ ਦੀ ਸਿਆਸਤ ਤੋਂ ਉੱਪਰ ਹੋਣਾ ਚਾਹੀਦਾ ਹੈ ਪਰ ਆਮ ਆਦਮੀ ਪਾਰਟੀ ਨੇ ਇਸ ਮਸਲੇ ਨੂੰ ਆਪਣੀ ਸਿਆਸੀ ਰੋਟੀ ਸੇਕਣ ਲਈ ਵਰਤਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਕਿਸੇ ਢੰਗ ਦੀ ਕਾਰਵਾਈ ਕਰਨ ਦੀ ਬਜਾਏ ਸਿਰਫ਼ ਬਿਆਨਬਾਜ਼ੀ ਅਤੇ ਕਮੇਟੀਆਂ ਬਣਾਉਣ ਤੱਕ ਹੀ ਆਪਣਾ ਕੰਮ ਸੀਮਿਤ ਰੱਖਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਆਮ ਆਦਮੀ ਪਾਰਟੀ ਬੇਅਦਬੀ ਦੇ ਮਸਲੇ ਨੂੰ ਮੁੜ ਚਰਚਾ 'ਚ ਲਿਆਉਂਦੀ ਹੈ, ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਵੋਟਾਂ ਹਾਸਿਲ ਕੀਤੀਆਂ ਜਾ ਸਕਣ |

ਪਿਛਲੀ ਖ਼ਬਰ ਬਾਬਾ ਗੋਬਿੰਦ ਸਕੂਲ ਸਠਿਆਲਾ ਦਾ 8ਵੀਂ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਝਟਕਾ ਸੀਨੀਅਰ ਕਾਂਗਰਸੀ ਆਗੂ ਬੱਲ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।