03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਨੇ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 18-04-2026
ਜੰਡਿਆਲਾ ਗੁਰੂ, 17 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਲੋਂ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਅਤੇ ਸਕੂਲ ਦੇ 19ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਨਗਰ ਕੀਰਤਨ ਦਾ ਸਜਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਸੰਪੂਰਨ ਭੋਗ ਪਾਏ ਗਏ ਉਪਰੰਤ ਨਗਰ ਕੀਰਤਨ ਸ਼ਰਧਾ ਅਤੇ ਅਨੁਸ਼ਾਸਨ ਨਾਲ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਤੋਂ ਰਵਾਨਾ ਹੋ ਕੇ ਫ਼ਤਿਹ ਵਰਲਡ ਸਕੂਲ ਰਈਆ ਤੱਕ ਪਹੁੰਚਿਆ | ਇਸ ਨਗਰ ਕੀਰਤਨ ਵਿਚ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ ਅਤੇ ਗੁਰਬਾਣੀ ਦੇ ਜਾਪ ਅਤੇ ਸਿਮਰਨ ਨਾਲ ਸਾਰਾ ਮਾਹੌਲ ਰੂਹਾਨੀਅਤ ਨਾਲ ਭਰਪੂਰ ਹੋ ਗਿਆ | ਫ਼ਤਿਹ ਵਰਲਡ ਸਕੂਲ ਰਈਆ ਵਿਖੇ ਗੁਰੂ ਕਾ ਲੰਗਰ ਵਰਤਾਇਆ ਗਿਆ | ਸਕੂਲ ਦੇ ਚੇਅਰਮੈਨ ਜਗਬੀਰ ਸਿੰਘ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਖਾਲਸਾ ਸਿਰਫ਼ ਇਕ ਪਹਿਚਾਣ ਨਹੀਂ, ਸਗੋਂ ਉੱਚੇ ਜੀਵਨ ਮੂਲਿਆਂ ਦਾ ਪ੍ਰਤੀਕ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਉਪਰਾਲੇ ਬੱਚਿਆਂ ਵਿਚ ਨਾ ਸਿਰਫ਼ ਗਿਆਨ, ਬਲਕਿ ਚੰਗੇ ਚਰਿੱਤਰ, ਸੇਵਾ ਭਾਵਨਾ ਅਤੇ ਨਿਮਰਤਾ ਦੀ ਮਜ਼ਬੂਤ ਨੀਂਹ ਰੱਖਦੇ ਹਨ |

ਪਿਛਲੀ ਖ਼ਬਰ ਸੁਧਾਰ ਲਹਿਰ ਨੌਜਵਾਨ ਸਭਾ ਨੇ ਅੱਖਾਂ ਦੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ ਲਗਾਇਆ <br/> ਅਗਲੀ ਖ਼ਬਰ ਖੰਡ ਮਿੱਲ ਭਲਾ ਪਿੰਡ ਵਿਖੇ ਵਿਦਾਇਗੀ ਸਮਾਰੋਹ ਦੌਰਾਨ ਸੇਵਾ ਮੁਕਤ ਕਰਮਚਾਰੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।