29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 19-04-2026
ਅੰਮਿ੍ਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਦੂਸਰੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਜਾਣ ਉਪਰੰਤ ਭਾਈ ਕੁਲਵਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ | ਹੁਕਮਨਾਮਾ ਸਰਵਨ ਕਰਾਉਣ ਉਪਰੰਤ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ | ਇਸ ਮੌਕੇ ਅਰਦਾਸੀਏ ਭਾਈ ਸਰਵਣ ਸਿੰਘ, ਸ਼੍ਰੋਮਣੀ ਕਮੇਟੀ ਦੇ ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਯੁਵਰਾਜ ਸਿੰਘ, ਮੀਤ ਮੈਨੇਜਰ ਅਜੇ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦੇ ਹੋਰ ਕਰਮਚਾਰੀ ਤੇ ਸੰਗਤਾਂ ਮੌਜੂਦ ਸਨ |
ਪ੍ਰਧਾਨ ਧਾਮੀ ਵਲੋਂ ਸੰਗਤਾਂ ਨੂੰ ਵਧਾਈ :
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਗੁਰੂ ਭਰੋਸੇ ਅਤੇ ਸਮਰਪਣ ਦੀ ਪ੍ਰੇਰਨਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਦੂਜੇ ਪਾਤਿਸ਼ਾਹ ਨੇ ਗੁਰਮੁਖੀ ਲਿਪੀ ਨੂੰ ਪ੍ਰਚੱਲਤ ਕੀਤਾ ਅਤੇ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਿਆਂ ਕਰਤਾ ਪੁਰਖ ਨਾਲ ਜੁੜਨ ਦਾ ਮਾਰਗ ਦਰਸਾਇਆ |

ਪਿਛਲੀ ਖ਼ਬਰ ਸਿੱਖਿਆ ਖੇਤਰ 'ਚ ਨਵੀਨਤਾ ਅਤੇ ਗੁਣਵੱਤਾ ਨੂੰ ਅਪਣਾਉਣਾ ਬਹੁਤ ਜ਼ਰੂਰੀ-ਡਾ. ਗਗਨਦੀਪ ਕੌਰ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਵਿਚ ਵੀ ਪੰਜਾਬ ਆਪਣੀ ਮੋਹਰੀ ਭੂਮਿਕਾ ਨਿਭਾਵੇਗਾ-ਰਾਜਪਾਲ ਪੰਜਾਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।