30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਦੂਜੇ ਪਾਤਿਸ਼ਾਹ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੀਤੀ ਆਤਿਸ਼ਬਾਜ਼ੀ ਤੇ ਦੀਪਮਾਲਾ <br/>

ਅਜੀਤ ਡੈਸਕ 19-04-2026
ਅੰਮਿ੍ਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜਿਥੇ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵਲੋਂ ਦਿਨ ਸਮੇਂ ਧਾਰਮਿਕ ਸਮਾਗਮ ਕਰਵਾਏ ਗਏ, ਉਥੇ ਸ਼ਾਮ ਸਮੇਂ ਪੰਥਕ ਪਰੰਪਰਾਵਾਂ ਅਨੁਸਾਰ ਸ੍ਰੀ ਦਰਬਾਰ ਸਾਹਿਬ ਸਮੂਹ ਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਤੇ ਰਹਿਰਾਸ ਸਾਹਿਬ ਦੇ ਪਾਠ ਉਪ੍ਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਆਤਿਸ਼ਬਾਜ਼ੀ ਵੀ ਚਲਾਈ ਗਈ | ਇਸ ਦੌਰਾਨ ਵੱਡੀ ਗਿਣਤੀ ਵਿਚ ਦਰਸ਼ਨ ਕਰਨ ਆਏ ਸ਼ਰਧਾਲੂੁਆਂ ਅਤੇ ਬੱਚਿਆਂ ਨੇ ਗੁਰੂ ਘਰ ਦੇ ਪਾਵਨ ਅੰਮਿ੍ਤ ਸਰੋਵਰ ਕਿਨਾਰੇ ਦੀ ਪਰਿਕਰਮਾ ਵਿਚ ਦੇਸੀ ਘਿਉ ਦੇ ਦੀਵੇ ਬਾਲ ਕੇ ਰਵਾਇਤੀ ਦੀਪਮਾਲਾ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਸਤਿਕਾਰ ਪ੍ਰਗਟ ਕੀਤਾ ਗਿਆ |

ਪਿਛਲੀ ਖ਼ਬਰ ਡਾ. ਅੰਬੇਡਕਰ ਨੇ ਹਰ ਵਰਗ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ-ਵਿਧਾਇਕਾ ਜੀਵਨਜੋਤ ਕੌਰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਅਜੀਤ ਨਗਰ- ਈਸਟ ਮੋਹਨ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।