30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ

ਅਜੀਤ ਡੈਸਕ 19-04-2026
ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ: ਆਂਚਲ ਮਹਾਜਨ ਦੀ ਅਗਵਾਈ ਹੇਠ ਵਿਸ਼ਵ ਵਿਰਾਸਤ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਧਿਆਪਕਾ ਜੋਤੀ ਨੇ ਵਿਸ਼ਵ ਵਿਰਾਸਤ ਦਿਵਸ ਦੇ ਇਤਿਹਾਸ ਅਤੇ ਉਸ ਦੀ ਮਹੱਤਤਾ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ | ਬੱਚਿਆਂ ਨੇ ਵਿਰਾਸਤੀ ਸਥਾਨਾਂ ਅਤੇ ਇਮਾਰਤਾਂ ਦੇ ਰੱਖ-ਰਖਾਵ ਅਤੇ ਉਨ੍ਹਾਂ ਦੇ ਮਹੱਤਵ ਨੂੰ ਦਰਸਾਉਂਦਾ ਹੋਇਆ ਇਕ ਨਾਟਕ ਵੀ ਪੇਸ਼ ਕੀਤਾ | ਇਸ ਦੌਰਾਨ ਵਿਦਿਆਰਥੀਆ ਨੂੰ ਕੰਪਨੀ ਬਾਗ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਗਰਮੀਆਂ ਦੇ ਮਹੱਲ ਦਾ ਦੌਰਾ ਕਰਵਾਇਆ ਉਪਰੰਤ ਬੱਚਿਆਂ ਨੇ ਵਿਸ਼ਵ ਵਿਰਾਸਤ ਦਿਵਸ ਨਾਲ ਸੰਬੰਧਿਤ ਸਲੋਗਨ ਲਿਖੇ ਅਤੇ ਪੋਸਟਰ ਵੀ ਬਣਾਏ | ਪਿ੍ੰ: ਆਂਚਲ ਮਹਾਜਨ ਨੇ ਬੱਚਿਆਂ ਨੂੰ ਆਪਣੇ ਭਾਸ਼ਣ ਦੌਰਾਨ ਸਮਝਾਇਆ ਕਿ ਸਾਨੂੰ ਆਪਣੀ ਵਿਰਾਸਤ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ ਅਤੇ ਵਿਰਾਸਤੀ ਸਥਾਨਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਸਾਡੀ ਹੀ ਹੈ ਅਤੇ ਸਾਨੂੰ ਇਸ ਜ਼ਿੰਮੇਡਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਜੰਡਿਆਲਾ ਗੁਰੂ ਦੇ ਵਿਰਾਸਤੀ ਬਾਜ਼ਾਰ ਠਠਿਆਰਾਂ ਦਾ ਦੌਰਾ <br/> ਅਗਲੀ ਖ਼ਬਰ ਡਾ. ਅੰਬੇਡਕਰ ਨੇ ਹਰ ਵਰਗ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ-ਵਿਧਾਇਕਾ ਜੀਵਨਜੋਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।