ਅੰਮਿ੍ਤਸਰ, 29 ਅਪੈ੍ਰਲ (ਰਾਜੇਸ਼ ਕੁਮਾਰ ਸ਼ਰਮਾ)-ਤੇਲੰਗਾਨਾ ਦੇ ਕੈਬਨਿਟ ਮੰਤਰੀ ਭੱਟੀ ਵਿਕਰਮਾਰਕਾ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਲਿਆ ਅਤੇ ਸੱੁਖ ਸ਼ਾਂਤੀ ਲਈ ਪ੍ਰਾਥਨਾ ਕੀਤੀ | ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ | ਇਸ ਮੌਕੇ ਕਮੇਟੀ ਦਫ਼ਤਰ ਵਿਖੇ ਸੁਪਰਡੈਂਟ ਪਿੰਕ ਰਾਜ ਅਤੇ ਚੇਅਰਮੈਨ ਵਿਜੇ ਜੋਸ਼ੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮੰਦਰ ਦੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ |