ਅੰਮਿ੍ਤਸਰ, 29 ਅਪ੍ਰੈਲ (ਰੇਸ਼ਮ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਤਸਰ ਸ੍ਰੀਮਤੀ ਜਤਿੰਦਰ ਕੌਰ ਵਲੋਂ ਭਗਤ ਪੂਰਨ ਸਿੰਘ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਟਰਸਟ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦਾ ਉਦੇਸ਼ ਸੰਸਥਾ ਵਿਚ ਰਹਿ ਰਹੀਆਂ ਬੇਸਹਾਰਾ ਮਹਿਲਾਵਾਂ ਅਤੇ ਸੰਵੇਦਨਸ਼ੀਲ ਬੱਚਿਆਂ ਨਾਲ ਮਿਲਣਾ ਅਤੇ ਉਨ੍ਹਾਂ ਦੀ ਭਲਾਈ ਬਾਰੇ ਜਾਣਕਾਰੀ ਪ੍ਰਾਪਤ ਕਰਨਾ ਸੀ | ਇਸ ਦੌਰੇ ਦੌਰਾਨ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਕੌਰ ਵਲੋਂ ਇਥੇ ਰਹਿਣ ਵਾਲਿਆਂ ਨਾਲ ਸਨਮਾਨਪੂਰਵਕ ਗੱਲਬਾਤ ਕੀਤੀ | ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀ ਸੰਭਾਲ, ਭਲਾਈ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ | ਇਸ ਦੌਰੇ ਮੌਕੇ ਅਮਰਦੀਪ ਸਿੰਘ ਬੈਂਸ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਬੀਬੀ ਇੰਦਰਜੀਤ ਕੌਰ ਮੁਖੀ ਪਿੰਗਲਵਾੜਾ ਵੀ ਹਾਜ਼ਰ ਸਨ |