17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਔਰਤ ਪਾਸੋਂ ਸੋਨੇ ਦੀ ਚੇਨ ਖੋਹ ਕੇ ਦੌੜੇ ਲੁਟੇਰੇ ਪੁਲਿਸ ਨੇ ਕੀਤੇ ਕਾਬੂ <br/>

ਅਜੀਤ ਡੈਸਕ 30-04-2026

ਅੰਮਿ੍ਤਸਰ, 29 ਅਪ੍ਰੈਲ (ਰੇਸ਼ਮ ਸਿੰਘ)-ਚਾਰ ਦਿਨ ਪਹਿਲਾਂ ਇਕ ਰਾਹਗੀਰ ਔਰਤ ਤੋਂ ਸੋਨੇ ਦੀ ਚੈਨ ਝਪਟ ਕੇ ਦੌੜੇ ਲੁਟੇਰਿਆਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਏ ਜਿਨ੍ਹਾਂ ਪਾਸੋਂ ਪੁਲਿਸ ਨੇ ਸੋਨੇ ਦੀ ਚੈਨੀ ਤੇ ਵਾਰਦਾਤ ਲਈ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ | ਇਹ ਪ੍ਰਗਟਾਵਾ ਕਰਦਿਆਂ ਏ. ਸੀ. ਪੀ. ਪੂਰਬੀ ਕਮਲਜੀਤ ਸਿੰਘ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਨੌਜਵਾਨਾਂ ਦੀ ਸ਼ਨਾਖਤ ਗੁਰਲਾਲ ਸਿੰਘ ਉਰਫ ਲਾਲੀ (32) ਵਾਸੀ ਲੱਖਣਾ ਤੇ ਯਾਦਵਿੰਦਰ ਸਿੰਘ ਉਰਫ਼ ਯਾਦਾ (47) ਵਾਸੀ ਅਕਰਬਰਪੁਰ ਕੱਚਾ ਪੱਕਾ ਦੋਵੇਂ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਹ ਘਟਨਾ ਬੀਤੇ 25 ਅਪੈ੍ਰਲ ਦੀ ਹੈ ਜਦੋਂ ਕਿ ਜਸਬੀਰ ਕੌਰ ਵਾਸੀ ਦਿਲਬਾਗ ਨਗਰ ਨੇ ਦੱਸਿਆ ਕਿ ਸ਼ਾਮ ਸਾਢੇ 5 ਵਜ਼ੇ 2 ਅਣਪਛਾਤੇ ਲੁਟੇਰੇ ਮੋਟਰ ਸਾਈਕਲ ਪਰ ਸਵਾਰ ਹੋ ਕੇ ਆਏ ਤੇ ਨੇੜੇ ਚਾਟੀਵਿੰਡ ਚੌਕ ਤੋਂ ਉਸਦੇ ਗਲੇ ਵਿਚ ਪਹਿਨੀ ਸੋਨੇ ਦੀ ਚੈਨ ਖੋਹ ਕਰਕੇ ਆਪਣੇ ਮੋਟਰ ਸਾਈਕਲ ਪਰ ਸਵਾਰ ਹੋ ਕੇ ਮੌਕੇ ਤੋਂ ਨਿਕਲ ਗਏ | ਜਿਸ 'ਤੇ ਥਾਣਾ ਬੀ-ਡਵੀਜ਼ਨ ਵਿੱਖੇ ਮੁਕੱਦਮਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਗਈ |

ਪਿਛਲੀ ਖ਼ਬਰ ਗੁਰਜੀਤ ਸਿੰਘ ਔਜਲਾ ਵਲੋਂ ਭਗਤਾਂ ਵਾਲਾ ਮੰਡੀ ਦਾ ਦੌਰਾ <br/> ਅਗਲੀ ਖ਼ਬਰ ਜ਼ਿਲ੍ਹਾ ਸੈਸ਼ਨ ਜੱਜ ਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਗਲਵਾੜਾ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।