17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਅੱਜ ਤੋਂ ਸਵੈ ਗਣਨਾ ਪੋਰਟਲ ਲਈ ਲੋਕ ਆਨਲਾਈਨ ਦਰਜ ਕਰ ਸਕਣਗੇ ਆਪਣੇ ਵੇਰਵੇ : ਡੀ.ਸੀ. <br/>

ਅਜੀਤ ਡੈਸਕ 30-04-2026
ਅੰਮਿ੍ਤਸਰ, 29 ਅਪ੍ਰੈਲ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਜ਼ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਜਨਗਣਨਾ ਦੀ ਪੂਰੀ ਕਾਰਵਾਈ ਹਾਈ-ਟੈਕ ਤਰੀਕੇ ਨਾਲ ਡਿਜ਼ੀਟਲ ਮੋਡ ਰਾਹੀਂ ਪੂਰੀ ਕੀਤੀ ਜਾਵੇਗੀ | ਉਨ੍ਹਾਂ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੱਤੀ ਕਿ ਆਮ ਲੋਕਾਂ ਦੀ ਸਹੂਲਤ ਲਈ ਸਵੈ-ਗਣਨਾ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਸਬੰਧੀ ਸਰਕਾਰੀ ਵੈਬਸਾਈਟ 'ਤੇ ਪੋਰਟਲ ਭਲਕੇ 30 ਅਪ੍ਰੈਲ ਤੋਂ 14 ਮਈ ਤੱਕ ਖੁੱਲ੍ਹੇਗਾ ਜਿਸ ਰਾਹੀਂ ਕੋਈ ਵੀ ਵਿਅਕਤੀ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਗਿਣਤੀਕਾਰਾਂ ਵਲੋਂ 15 ਮਈ ਤੋਂ 13 ਜੂਨ ਤੱਕ ਫੀਲਡ ਸਰਵੇ ਸ਼ੁਰੂ ਕੀਤਾ ਜਾਵੇਗਾ | ਜਨਗਣਨਾ ਲਈ ਤਾਇਨਾਤ ਅਮਲੇ ਲਈ ਸਿਖਲਾਈ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸਿੰਘ ਨੇ ਦੱਸਿਆ ਕਿ ਫੀਲਡ ਟ੍ਰੇਨਰਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰੀ ਕਸਬਿਆਂ ਵਿਚ ਜਨਗਣਨਾ ਕਰਨ 3100 ਸਰਕਾਰੀ ਅਮਲੇ ਦੀ ਡਿਊਟੀ ਲਗਾਈ ਗਈ ਹੈ | ਇਸ ਤੋਂ ਇਲਾਵਾ ਨਗਰ ਨਿਗਮ ਅੰਮਿ੍ਤਸਰ ਦੀ ਹਦੂਦ ਵਿਚ ਰਹਿੰਦੀ ਵਸੋਂ ਦੀ ਜਨਣਗਨਾ ਲਈ 2700 ਕਰਮਚਾਰੀਆਂ ਦੀ ਡਿਊਟੀ ਦੀ ਲਗਾਈ ਗਈ ਹੈ | ਉਨ੍ਹਾਂ ਦੱਸਿਆ ਕਿ 27, 28 ਅਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਸਾਹਿਬ ਅਤੇ ਮਜੀਠਾ ਤਹਿਸੀਲ 'ਚ ਜਨਗਣਨਾ ਕਰਨ ਵਾਲੇ ਅਮਲੇ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਜਦਕਿ 4, 5 ਅਤੇ 6 ਮਈ ਨੂੰ ਅਜਨਾਲਾ ਅਤੇ ਲੋਪੋਕੇ ਤਹਿਸੀਲਾਂ 'ਚ ਅਮਲੇ ਨੂੰ ਸਿਖਲਾਈ ਦਿੱਤੀ ਜਾਵੇਗੀ | ਇਸ ਤੋਂ ਬਾਅਦ 7, 8 ਅਤੇ 9 ਮਈ ਨੂੰ ਅੰਮਿ੍ਤਸਰ-1 ਅਤੇ ਅੰਮਿ੍ਤਸਰ-2 ਤਹਿਸੀਲਾਂ ਦੇ ਜਨਗਣਨਾ ਅਮਲੇ ਨੂੰ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਹ ਕਰਮਚਾਰੀ ਹੀ ਫੀਲਡ ਵਿਚ ਜਾ ਕੇ ਘਰ-ਘਰ ਜਨਗਣਨਾ ਸਬੰਧੀ ਮੋਬਾਈਲ ਐਪ ਵਿਚ ਡਾਟਾ ਇੰਦਰਾਜ ਕਰਨਗੇ |

ਪਿਛਲੀ ਖ਼ਬਰ ਸਕੱਤਰ ਮਥਰੇਵਾਲ, ਵਧੀਕ ਸਕੱਤਰ ਜੱਸੀ ਤੇ ਧੰਗੇੜਾ ਅਤੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਕਾਰਜਕਾਰ ਸੰਭਾਲੇ <br/> ਅਗਲੀ ਖ਼ਬਰ ਗੁਰਜੀਤ ਸਿੰਘ ਔਜਲਾ ਵਲੋਂ ਭਗਤਾਂ ਵਾਲਾ ਮੰਡੀ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।