17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਕੱਤਰ ਮਥਰੇਵਾਲ, ਵਧੀਕ ਸਕੱਤਰ ਜੱਸੀ ਤੇ ਧੰਗੇੜਾ ਅਤੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਕਾਰਜਕਾਰ ਸੰਭਾਲੇ <br/>

ਅਜੀਤ ਡੈਸਕ 30-04-2026
ਅੰਮਿ੍ਤਸਰ, 29 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਬੀਤੇ ਦਿਨ ਅਧਿਕਾਰੀਆਂ ਦੀਆਂ ਕੀਤੀਆਂ ਪਦਉੱਨਤੀਆਂ ਤੇ ਤਬਦੀਲੀਆਂ ਉਪਰੰਤ ਅੱਜ ਧਰਮ ਪ੍ਰਚਾਰ ਕਮੇਟੀ ਦੇ ਨਵ- ਨਿਯੁਕਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ (ਗੁ: ਸੈਕਸ਼ਨ 85) ਸ. ਜਸਵਿੰਦਰ ਸਿੰਘ ਜੱਸੀ ਤੇ ਵਧੀਕ ਸਕੱਤਰ (ਵਿੱਤ, ਪਬਲੀਕੇਸ਼ਨ ਵਿਭਾਗ ਤੇ ਪ੍ਰੈਸਾਂ) ਭਗਵੰਤ ਸਿੰਘ ਧੰਗੇੜਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਵਲੋਂ ਅੱਜ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਿਆ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ: ਬਲਵਿੰਦਰ ਸਿੰਘ ਕਾਹਲਵਾਂ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ਼ਹਿਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਰਜਿੰਦਰ ਸਿੰਘ ਰੂਬੀ ਤੇ ਜਸਪਾਲ ਸਿੰਘ ਢੱਡੇ, ਸਤਿੰਦਰਪਾਲ ਸਿੰਘ, ਸਤਨਾਮ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਬਿਕਰਮਜੀਤ ਸਿੰਘ, ਸੂਚਨਾ ਕੇਂਦਰ ਦੇ ਅਧਿਕਾਰੀ ਅੰਮਿ੍ਤਪਾਲ ਸਿੰਘ, ਰਣਧੀਰ ਸਿੰਘ ਵਰਪਾਲ, ਜਤਿੰਦਰਪਾਲ ਸਿੰਘ ਸ਼ੋ੍ਰਮਣ ੀ ਕਮੇਟੀ ਅਧਿਕਾਰੀਆਂ ਕਰਮਚਾਰੀਆਂ ਤੋਂ ਇਲਾਵਾ ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਕੁਲਜੀਤ ਸਿੰਘ ਡੌਨੀ, ਉਂਕਾਰ ਸਿੰਘ ਗੋਪੀ, ਜਗਜੀਵਨ ਸਿੰਘ ਪਿੰਕਾ ਭਾਟੀਆ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਉਕਤ ਨਵੇਂ ਬਣੇ ਅਧਿਕਾਰੀਆਂ ਨੂੰ ਸਿਰੋਪਾਓ ਭੇਟ ਕਰਕੇ ਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ | ਆਪਣੇ ਨਵੇਂ ਅਹੁਦੇ ਸੰਭਾਲਣ ਮੌਕੇ ਉਕਤ ਅਧਿਕਾਰੀਆਂ ਨੇ ਪ੍ਰਧਾਨ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਤੇ ਮੋਟਰਸਾਈਕਲ ਬਰਾਮਦ <br/> ਅਗਲੀ ਖ਼ਬਰ ਅੱਜ ਤੋਂ ਸਵੈ ਗਣਨਾ ਪੋਰਟਲ ਲਈ ਲੋਕ ਆਨਲਾਈਨ ਦਰਜ ਕਰ ਸਕਣਗੇ ਆਪਣੇ ਵੇਰਵੇ : ਡੀ.ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।