ਸੁਲਤਾਨਵਿੰਡ, 29 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਸਫਲਤਾ ਹਾਸਲ ਕਰਦਿਆਂ, ਲੜਾਈ-ਝਗੜੇ ਦੇ ਮਾਮਲੇ ਵਿਚ ਗਿ੍ਫਤਾਰ ਕੀਤੇ ਦੋ ਮੁਲਜ਼ਮਾਂ ਕੋਲੋਂ ਰਿਮਾਂਡ ਦੌਰਾਨ ਵਾਰਦਾਤ ਵਿਚ ਵਰਤੇ ਗਏ ਤੇਜ਼ਧਾਰ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਕਰ ਲਏ ਹਨ | ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ 25 ਅਪ੍ਰੈਲ ਨੂੰ ਤਰਨਤਾਰਨ ਰੋਡ 'ਤੇ ਦੋ ਧਿਰਾਂ ਵਿਚਾਲੇ ਹੋਏ ਖੂਨੀ ਟਕਰਾਅ ਤੋਂ ਬਾਅਦ, ਆਸ਼ੂ ਗੁਲਾਟੀ ਨਿਵਾਸੀ ਗੰਡਾ ਸਿੰਘ ਕਾਲੋਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ | ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕੁਝ ਨੌਜਵਾਨਾਂ ਨੇ ਉਨ੍ਹਾਂ 'ਤੇ ਬਿਨਾਂ ਵਜ੍ਹਾ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਸੀ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੰਸ: ਮੋਹਿਤ ਕੁਮਾਰ ਨੇ ਏ. ਐੱਸ. ਆਈ. ਦਿਲਬਾਗ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ | ਪੁਲਿਸ ਪਾਰਟੀ ਨੇ ਸੁਲਤਾਨਵਿੰਡ ਨਹਿਰ 'ਤੇ ਲਗਾਏ ਨਾਕੇ ਦੌਰਾਨ ਮੁਖਬਰ ਦੀ ਖਾਸ ਇਤਲਾਹ 'ਤੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ | ਫੜੇ ਗਏ ਮੁਲਜ਼ਮਾਂ ਦੀ ਪਛਾਣ ਰਾਜਨ ਕੁਮਾਰ ਉਰਫ ਰਾਜਾ ਪੁੱਤਰ ਸਤਪਾਲ ਸਿੰਘ, ਵਾਸੀ ਭਾਈ ਮੰਝ ਰੋਡ, ਮਨੋਜ ਕੁਮਾਰ ਉਰਫ ਮਿੱਠੂ ਪੁੱਤਰ ਗੁਰਮੇਜ ਸਿੰਘ, ਵਾਸੀ ਕੋਟ ਮਿੱਤ ਸਿੰਘ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਸੀ | ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ 2 ਤੇਜ਼ਧਾਰ ਹਥਿਆਰ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ | ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਵਿਚ ਨਸ਼ਾ ਅਤੇ ਗੁੰਡਾਗਰਦੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਅਤੇ ਦਹਿਸ਼ਤ ਫ਼ੈਲਾਉਣ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਜਾਵੇਗਾ |
ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਤੇ ਮੋਟਰਸਾਈਕਲ ਬਰਾਮਦ <br/>
ਅਜੀਤ ਡੈਸਕ
30-04-2026