17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸੋਸ਼ਲ ਮੀਡੀਆ ਦੀ ਦੁਰਵਰਤੋਂ ਤੇ ਲਿਵ ਇਨ ਰਿਲੇਸ਼ਨਸ਼ਿਪ ਕਾਰਨ ਬਿਖਰ ਰਹੇ ਨੇ ਪਰਿਵਾਰ : ਚੇਅਰਪਰਸਨ ਮਹਿਲਾ ਕਮਿਸ਼ਨ <br/>

ਅਜੀਤ ਡੈਸਕ 30-04-2026

ਅੰਮਿ੍ਤਸਰ, 29 ਅਪ੍ਰੈਲ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ)-ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੁਲਿਸ ਲਾਈਨ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਮੌਕੇ 'ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ | ਜ਼ਿਕਰਯੋਗ ਹੈ ਕਿ ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵਲੋਂ 33 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 70 ਹੋਰ ਪ੍ਰਾਪਤ ਹੋਏ ਕੇਸ ਵੀ ਸੁਣੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਪਰਸਨ ਸ੍ਰੀਮਤੀ ਲਾਲੀ ਗਿੱਲ ਨੇ ਦਸਿਆ ਕਿ ਅੱਜ ਕੱਲ੍ਹ ਦੀ ਨੌਜਵਾਨ ਪੀੜ੍ਹੀ ਲਿਵ-ਇਨ-ਰਿਲੇਸ਼ਨਸ਼ਿਪ ਕਰਕੇ ਗਲਤ ਰਾਹ 'ਤੇ ਪੈ ਰਹੀ ਹੈ, ਜਿਸਨੂੰ ਰੋਕਿਆ ਜਾਣਾ ਅਤਿ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਵੀ ਪਰਿਵਾਰ ਤਬਾਹ ਹੋ ਰਹੇ ਹਨ ਅਤੇ ਸਾਡੇ ਸਮਾਜ ਨੂੰ ਸਿਉਂਕ ਵਾਂਗ ਖਾ ਰਹੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਮਾਰਚ 2024 'ਚ ਅਹੁਦਾ ਸੰਭਾਲੇ ਜਾਣ ਤੋਂ ਹੁਣ ਤੱਕ ਕਰੀਬ 6 ਹਜ਼ਾਰ ਤੋਂ ਵੱਧ ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ 'ਚੋਂ 80 ਫ਼ੀਸਦੀ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸੰਬੰਧਾਂ, ਜਾਇਦਾਦ ਨਾਲ ਸੰਬੰਧਤ, ਐੱਨ.ਆਰ.ਆਈ. ਵਿਆਹ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕਮਿਸ਼ਨ 'ਤੇ ਕੋਈ ਸਿਆਸੀ ਦਬਾਅ ਨਹੀਂ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ | ਅੱਜ ਇਥੇੇ ਇਸ ਲੋਕ ਅਦਾਲਤ ਮੌਕੇ 33 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ ਵਿਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ | ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਬਹੁਤ ਸਖ਼ਤ ਹੈ, ਇਸ ਲਈ ਕਿਸੇ ਵੀ ਆਮ-ਖਾਸ ਵਿਅਕਤੀ ਨੂੰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਮੰਦੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਸ ਮੌਕੇ ਚੇਅਰਪਰਸਨ ਦੇ ਨਾਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ ਤੂੜ, ਕਮਿਸ਼ਨ ਦੀ ਮੈਂਬਰ ਸੁਖਬੀਰ ਕੌਰ ਤੋਂ ਇਲਾਵਾ ਲੋਕ ਅਦਾਲਤ ਮੌਕੇ ਉਚ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਰਿੰਦਰ ਕੁਮਾਰ ਕੱਦ ਖੱਤਰੀ ਮਹਾਂਸਭਾ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਤੇ ਮੋਟਰਸਾਈਕਲ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।