17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਾਲੋਨੀਆਂ 'ਤੇ ਚੱਲਿਆ 'ਪੁੱਡਾ' ਦਾ 'ਪੀਲਾ ਪੰਜਾ' <br/>

ਅਜੀਤ ਡੈਸਕ 30-04-2026
ਅੰਮਿ੍ਤਸਰ, 29 ਅਪ੍ਰੈਲ (ਜੱਸ)-ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵਲੋਂ ਸ਼ਹਿਰ ਨੇੜਲੇ ਪਿੰਡ ਮੀਰਾਂਕੋਟ ਕਲਾਂ ਵਿਖੇ ਡੀ. ਆਰ ਇਨਕਲੇਵ ਦੀ ਬੈਕਸਾਈਡ ਅਤੇ ਈ-ਨਰਾਇਣਾ ਸਕੂਲ ਦੇ ਨਾਲ ਬਣ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਾਲੋਨੀਆਂ ਨੂੰ ਢਾਹ ਦਿੱਤਾ ਗਿਆ | ਜ਼ਿਲ੍ਹਾ ਟਾਊਨ ਪਲਾਨਰ ਅਮਰਿੰਦਰਜੀਤ ਸਿੰਘ ਵਲੋਂ ਜਾਰੀ ਸੂਚਨਾ ਅਨੁਸਾਰ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਕਤ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਨ੍ਹਾਂ ਵਿਰੁੱਧ ਅੱਜ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਅਣ-ਅਧਿਕਾਰਤ ਕਾਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਕਾਲੋਨੀਆਂ ਸੰਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ 'ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿਚ ਲਿਆਂਦੀ ਗਈ | ਇਸ ਤੋਂ ਇਲਾਵਾ ਡੀ. ਆਰ. ਇਨਕਲੇਵ ਦੀ ਬੈਕਸਾਈਡ ਉੱਪਰ ਪੈਂਦੇ ਪਿੰਡ ਮੀਰਾਂਕੋਟ ਕਲਾਂ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਾਲੋਨੀ ਖ਼ਿਲਾਫ਼ ਪਹਿਲਾਂ ਵੀ ਮਿਤੀ 30/11/2022 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ ਅਤੇ ਕਾਨੂੰਨੀ ਕਾਰਵਾਈ ਕਰਨ ਹਿੱਤ ਪੁਲਿਸ ਵਿਭਾਗ ਨੂੰ ਵੀ ਲਿਖਿਆ ਹੋਇਆ ਹੈ, ਪਰ ਕਾਲੋਨੀ ਦੇ ਮਾਲਕਾਂ ਵਲੋਂ ਹੁਣ ਮੌਕੇ 'ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ | ਏਡੀਏ ਦੇ ਰੈਗੂਲੇਟਰੀ ਵਿੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ਼ੈਰ-ਕਾਨੂੰਨੀ ਕਾਲੋਨੀਆਂ, ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰਸ਼ੁਦਾ ਨਹੀਂ ਹਨ, ਉਨ੍ਹਾਂ ਵਿਚ ਪੈਂਦੇ ਪਲਾਟਾਂ ਦੀ ਵਿਕਰੀ ਸੰਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਾਲੋਨੀ ਸੰਬੰਧੀ ਪੁੱਡਾ ਵਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮਿ੍ਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਾਲੋਨੀਆਂ ਸੰਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ | ਉਨ੍ਹਾਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ੍ਹ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ |

ਪਿਛਲੀ ਖ਼ਬਰ ਏਕਨੂਰ ਸੇਵਾ ਟਰੱਸਟ ਦੀ 174ਵੀਂ ਬੱਸ ਯਾਤਰਾ ਮੰਦਰ ਮਾਤਾ ਚਿੰਤਪੁਰਨੀ, ਮੰਦਰ ਸ਼ਿਵਬਾੜੀ ਲਈ ਹੋਈ ਰਵਾਨਾ <br/> ਅਗਲੀ ਖ਼ਬਰ ਨਹੀਂ ਰੁਕ ਰਹੀ ਪਾਣੀ ਦੀ ਦੁਰਵਰਤੋਂ ਗਲੀਆਂ-ਸੜਕਾਂ ਧੋਣ ਅਤੇ ਸਰਵਿਸ ਸਟੇਸ਼ਨਾਂ 'ਤੇ ਵਾਹਨਾਂ ਦੀ ਸਫ਼ਾਈ ਲਈ ਕੀਤੀ ਜਾ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।