17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

28 ਮਹੀਨੇ ਤੋਂ ਚੱਲ ਰਹੇ ਰੀਗੋ ਪੁਲ ਦੇ ਨਿਰਮਾਣ ਕਾਰਜ ਨੂੰ ਜਲਦੀ ਕੀਤਾ ਜਾਵੇ ਮੁਕੰਮਲ: ਵਪਾਰ ਮੰਡਲ <br/>

ਅਜੀਤ ਡੈਸਕ 30-04-2026
ਅੰਮਿ੍ਤਸਰ, 29 ਅਪ੍ਰੈਲ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਪਿਆਰੇ ਲਾਲ ਸੇਠ, ਜਨਰਲ ਸਕੱਤਰ ਸਮੀਰ ਜੈਨ, ਅੰਮਿ੍ਤਸਰ ਇਕਾਈ ਦੇ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਉਪ ਪ੍ਰਧਾਨ ਰੰਜਨ ਅਗਰਵਾਲ ਨੇ ਇਕ ਸਾਂਝੇ ਬਿਆਨ 'ਚ ਕਿਹਾ ਕਿ ਅੰਮਿ੍ਤਸਰ ਸ਼ਹਿਰ ਦੇ ਮਹੱਤਵਪੂਰਨ ਰੀਗੋ ਰੇਲਵੇ ਓਵਰ ਬਿ੍ਜ ਦੇ ਨਿਰਮਾਣ 'ਚ ਲਗਾਤਾਰ ਦੇਰੀ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਲਗਭਗ 28 ਮਹੀਨਿਆਂ ਤੋਂ ਚੱਲ ਰਹੇ ਨਿਰਮਾਣ ਕਾਰਜ ਨੇ ਸ਼ਹਿਰ ਦੀ ਆਵਾਜਾਈ ਪ੍ਰਣਾਲੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ, ਜਿਸ ਨਾਲ ਆਮ ਲੋਕਾਂ, ਵਪਾਰੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਰੀਗੋ ਬਿ੍ਜ ਦੇ ਬੰਦ ਹੋਣ ਨਾਲ ਵਪਾਰ ਅਤੇ ਵਪਾਰਕ ਗਤੀਵਿਧੀਆਂ 'ਚ ਭਾਰੀ ਵਿਘਨ ਪੈ ਰਿਹਾ ਹੈ, ਜਿਸ ਨਾਲ ਸ਼ਹਿਰ ਦੇ ਵਪਾਰ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ |
ਵਪਾਰ ਮੰਡਲ ਦੇ ਅਹੁਦੇਦਾਰਾਂ ਨੇ ਕਿਹਾ ਕਿ ਪੁਲ ਦੇ ਨਿਰਮਾਣ 'ਚ ਲੱਗਣ ਵਾਲਾ ਸਮਾਂ ਬਹੁਤ ਜ਼ਿਆਦਾ ਲੰਮਾ ਹੈ ਅਤੇ ਕੰਮ ਦੀ ਪ੍ਰਗਤੀ ਬਹੁਤ ਹੌਲੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸੰਬੰਧਿਤ ਵਿਭਾਗ ਆਮ ਲੋਕਾਂ ਨੂੰ ਦਰਪੇਸ਼ ਅਸੁਵਿਧਾਵਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ, ਜੋ ਕਿ ਬਹੁਤ ਹੀ ਮੰਦਭਾਗਾ ਹੈ | ਹੁਣ ਜੇਕਰ ਪ੍ਰੋਜੈਕਟ ਦੀ ਸਮਾਂ ਸੀਮਾ ਨਵੰਬਰ 2026 ਤੱਕ ਵਧਾ ਦਿੱਤੀ ਜਾਂਦੀ ਹੈ ਤਾਂ ਇਹ ਸਥਿਤੀ ਹੋਰ ਵੀ ਗੰਭੀਰ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਪੁਲ ਜੀ. ਟੀ. ਰੋਡ ਅਤੇ ਗੋਬਿੰਦਗੜ੍ਹ ਕਿਲ੍ਹਾ ਖੇਤਰ ਨੂੰ ਜੋੜਨ ਵਾਲਾ ਇਕ ਪ੍ਰਮੁੱਖ ਰਸਤਾ ਹੈ ਅਤੇ ਇਸ ਦੇ ਬੰਦ ਹੋਣ ਨਾਲ ਸ਼ਹਿਰ ਦੀ ਆਵਾਜਾਈ ਪ੍ਰਣਾਲੀ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਰਹੀ ਹੈ | ਨਵਾਂ ਕੋਟ, ਇਸਲਾਮਾਬਾਦ ਅਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਆਉਣ ਵਾਲੇ ਹਜ਼ਾਰਾਂ ਲੋਕ ਰੋਜ਼ਾਨਾ ਟ੍ਰੈਫਿਕ ਜਾਮ ਦਾ ਸਾਹਮਣਾ ਕਰ ਰਹੇ ਹਨ | ਵਪਾਰ ਮੰਡਲ ਨੇ ਮੰਗ ਕੀਤੀ ਹੈ ਕਿ ਰੇਲਵੇ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਿਰਮਾਣ ਕਾਰਜ ਨੂੰ ਜੰਗੀ ਪੱਧਰ 'ਤੇ ਪੂਰਾ ਕੀਤਾ ਜਾਵੇ ਅਤੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਪੁਲ ਨੂੰ ਜਨਤਾ ਲਈ ਖੋਲਿ੍ਹਆ ਜਾਵੇ | ਜੇਕਰ ਕਿਸੇ ਕਾਰਨ ਕਰਕੇ ਹੋਰ ਦੇਰੀ ਦੀ ਸੰਭਾਵਨਾ ਹੈ ਤਾਂ ਸ਼ਹਿਰ ਵਾਸੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਇਕ ਬਦਲਵਾਂ ਰਸਤਾ ਜਾਂ ਅਸਥਾਈ ਰੇਲਵੇ ਕਰਾਸਿੰਗ ਦਾ ਪ੍ਰਬੰਧ ਕੀਤਾ ਜਾਵੇ |

ਪਿਛਲੀ ਖ਼ਬਰ ਪਾਕਿ ਨੇ ਅਮਰੀਕੀ ਜਲ ਸੈਨਾ ਵਲੋਂ ਹੋਰਮੁਜ਼ ਜਲਡਮਰੂ ਦੀ ਕੀਤੀ ਸਖ਼ਤ ਨਾਕਾਬੰਦੀ ਦੌਰਾਨ ਈਰਾਨ ਲਈ ਖੋਲ੍ਹੇ ਛੇ ਜ਼ਮੀਨੀ ਰਸਤ... ਅਗਲੀ ਖ਼ਬਰ ਏਕਨੂਰ ਸੇਵਾ ਟਰੱਸਟ ਦੀ 174ਵੀਂ ਬੱਸ ਯਾਤਰਾ ਮੰਦਰ ਮਾਤਾ ਚਿੰਤਪੁਰਨੀ, ਮੰਦਰ ਸ਼ਿਵਬਾੜੀ ਲਈ ਹੋਈ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।