19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸ੍ਰੀ ਰਾਮ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਤਹਿਸੀਲਦਾਰ ਜਗਸੀਰ ਸਿੰਘ ਨੂੰ ਸਨਮਾਨਿਤ ਕੀਤਾ

ਅਜੀਤ ਡੈਸਕ 01-05-2026
ਅੰਮਿ੍ਤਸਰ, 30 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਮੰਗਤ ਰਾਮ ਸਿਲ੍ਹੀ ਵਕੀਲ ਦੀ ਪ੍ਰਧਾਨਗੀ ਹੇਠ ਅੱਜ ਤਹਿਸੀਲਦਾਰ ਅੰਮਿ੍ਤਸਰ-1 ਜਗਸੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਤੇ ਪਿੰਡ ਸੁਲਤਾਨਵਿੰਡ ਦੇ ਮੁਹਤਬਾਰ ਵਿਅਕਤੀਆਂ ਨੇ ਦਰਪੇਸ਼ ਮੁਸ਼ਕਿਲਾਂ ਤੇ ਜ਼ਰੂਰੀ ਮੁੱਦਿਆਂ ਤੋਂ ਉਨ੍ਹਾਂ ਨੂੰ ਜਾਣੰੂ ਕਰਵਾਇਆ | ਤਹਿਸੀਲਦਾਰ ਜਗਸੀਰ ਸਿੰਘ ਨੇ ਸਰਕਾਰ ਦੇ ਨਿਯਮਾਂ ਅਨੁਸਾਰ ਕੁਝ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰ ਦਿੱਤਾ ਅਤੇ ਕੁਝ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਅਖ਼ੀਰ 'ਚ ਸੁਸਾਇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਹਰਿਤ ਕੁਮਾਰ ਸਿਲ੍ਹੀ ਵਕੀਲ, ਰੋਹਿਤ ਕੁਮਾਰ ਸਿਲ੍ਹੀ ਵਕੀਲ, ਬਾਬਾ ਗੁਰਮੁੱਖ ਸਿੰਘ, ਰਾਕੇਸ਼ ਕੁਮਾਰ, ਦੀਪਕ ਬਹਿਲ, ਬਾਬਾ ਜਗਤਾਰ ਸਿੰਘ, ਅਮਰਜੀਤ ਸਿੰਘ ਰਿਟਾ. ਇੰਸਪੈਕਟਰ, ਕਸ਼ਮੀਰ ਸਿੰਘ ਮਕਬੂਲ ਪੁਰਾ, ਗੁਰਪ੍ਰੀਤ ਸਿੰਘ ਗੋਲਡੀ, ਧਰਮਿੰਦਰ ਸਿੰਘ, ਬਾਬਾ ਸੁਖਜਿੰਦਰ ਸਿੰਘ, ਅਮਰਦੀਪ ਸਿੰਘ ਮਿੰਟੂ, ਬਾਬਾ ਮਨਜਿੰਦਰ ਸਿੰਘ, ਡਾ. ਜੋਗਿੰਦਰ ਸਿੰਘ, ਜਥੇਦਾਰ ਬਾਬਾ ਬਲਬੀਰ ਸਿੰਘ, ਬਾਬਾ ਪਰਮਜੀਤ ਸਿੰਘ, ਰਾਜਬੀਰ ਸਿੰਘ, ਬੰਟੀ ਕੁਮਾਰ, ਸ਼ਿਵਮ ਸ਼ਰਮਾ, ਅਜੀਤ ਸਿੰਘ, ਸਤਨਾਮ ਸਿੰਘ ਫ਼ੌਜੀ, ਗੁਰਪ੍ਰੀਤ ਕੌਰ, ਜਗਤਾਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਹੁਣ ਤੱਕ 1.32 ਲੱਖ ਤੋਂ ਵਧੇਰੇ ਸ਼ਰਧਾਲੂਆਂ ਨੇ ਕੀਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ-ਬਰਾੜ <br/> ਅਗਲੀ ਖ਼ਬਰ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।