19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਹੁਣ ਤੱਕ 1.32 ਲੱਖ ਤੋਂ ਵਧੇਰੇ ਸ਼ਰਧਾਲੂਆਂ ਨੇ ਕੀਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ-ਬਰਾੜ <br/>

ਅਜੀਤ ਡੈਸਕ 01-05-2026

ਅੰਮਿ੍ਤਸਰ, 30 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ | ਉਕਤ ਪ੍ਰਗਟਾਵਾ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸੰਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ |ਬਰਾੜ ਨੇ ਦੱਸਿਆ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਧਰਮਾਂ, ਜਾਤਾਂ ਅਤੇ ਖਿੱਤਿਆਂ ਦੇ ਸ਼ਰਧਾਲੂ ਇਸ ਯੋਜਨਾ ਤਹਿਤ ਲਾਭ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲਿ੍ਹਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਕਈ ਹੋਰ ਪਵਿੱਤਰ ਅਸਥਾਨਾਂ ਸਮੇਤ ਪ੍ਰਮੁੱਖ ਧਾਰਮਿਕ ਅਤੇ ਵਿਰਾਸਤੀ ਸਥਾਨਾਂ 'ਤੇ ਲਿਜਾਇਆ ਜਾ ਰਿਹਾ ਹੈ | ਇਸ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਚਾਨਣਾ ਪਾਉਂਦਿਆਂ ਬਰਾੜ ਨੇ ਕਿਹਾ ਕਿ ਯੋਜਨਾ ਦੇ ਦੋਵਾਂ ਪੜਾਵਾਂ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਅਤੇ ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ, ਜਿਸ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਵਲੋਂ ਚੁੱਕਿਆ ਗਿਆ ਹੈ |

ਪਿਛਲੀ ਖ਼ਬਰ ਇੰਗਲੈਂਡ 'ਚ ਪੰਥ ਪ੍ਰਸਿੱਧ ਕਵੀਸ਼ਰ ਮਨਜੀਤ ਸਿੰਘ ਸੋਹੀ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਸ੍ਰੀ ਰਾਮ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਤਹਿਸੀਲਦਾਰ ਜਗਸੀਰ ਸਿੰਘ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।