18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜਨਗਣਨਾ -2027 ਤਹਿਤ ਅੰਮਿ੍ਤਸਰ 'ਚ ਸਵੈਗਣਨਾ ਦੀ ਹੋਈ ਸ਼ੁਰੂਆਤ

ਅਜੀਤ ਡੈਸਕ 01-05-2026
ਅੰਮਿ੍ਤਸਰ, 30 ਅਪ੍ਰੈਲ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਸਵੈ-ਗਣਨਾ ਐੱਸ.ਈ. ਪੋਰਟਲ ਉੱਤੇ ਅੱਜ 30 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ ਜੋ ਕਿ 14 ਮਈ ਤੱਕ ਕੀਤੀ ਜਾ ਸਕਦੀ | ਸਵੈ-ਗਣਨਾ ਇਕ ਅਜਿਹੀ ਸਹੂਲਤ ਹੈ, ਜਿਸ ਰਾਹੀਂ ਜ਼ਿਲ੍ਹਾ ਵਾਸੀ ਖ਼ੁਦ ਹੀ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ | ਉਨ੍ਹਾਂ ਦਸਿਆ ਕਿ ਆਪਣੇ ਮੋਬਾਈਲ ਨੰਬਰ ਅਤੇ ਬੇਸਿਕ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ 'ਤੇ ਲਾਗਇਨ ਕਰਨਾ ਹੋਵੇਗਾ | ਇਸ ਤੋਂ ਬਾਅਦ ਪੋਰਟਲ 'ਤੇ ਮੰਗੇ ਗਏ ਵੇਰਵੇ ਦਰਜ ਕਰਨੇ ਹੋਣਗੇ | ਜਿਵੇਂ ਹੀ ਸਫ਼ਲਤਾਪੂਰਵਕ ਫਾਰਮ ਸਬਮਿਟ ਹੋਵੇਗਾ ਤਾਂ ਪੋਰਟਲ ਨਾਗਰਿਕ ਨੂੰ ਇਕ 'ਸੈਲਫ-ਐਨੂਮਰੇਸ਼ਨ ਆਈ.ਡੀ' (ਐਸ.ਈ.ਆਈ.ਡੀ) ਜਨਰੇਟ ਕਰਕੇ ਦੇਵੇਗਾ | ਜਦੋਂ ਜਨ ਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ. ਦਿਖਾਉਣੀ ਹੋਵੇਗੀ | ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ |
ਪਿਛਲੀ ਖ਼ਬਰ ਬਾਹਰਲੇ ਦੇਸ਼ਾਂ 'ਚ ਸਿੱਖ ਆਗੂਆਂ ਦੇ ਕਤਲ ਮਾਮਲਿਆਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ ਅਗਲੀ ਖ਼ਬਰ ਪੰਜ ਦਰਿਆਵਾਂ ਦੀ ਧਰਤੀ ਦਾ ਪਾਣੀ ਹੋ ਗਿਆ ਗੰਦਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।