18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>

ਅਜੀਤ ਡੈਸਕ 01-05-2026
ਅੰਮਿ੍ਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਮੁੱਖ ਮੈਨੇਜਰ ਮੇਜਰ ਸਿੰਘ ਸਮੇਤ ਹੋਰ ਅਧਿਕਾਰੀਆਂ, ਕਰਮਚਾਰੀਆਂ ਤੇ ਸੰਗਤਾਂ ਨੇ ਸ਼ਿਰਕਤ ਕੀਤੀ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਭਾਈ ਸੁਖਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ | ਸਿੰਘ ਸਾਹਿਬ ਗਿਆਨੀ ਪਰਵਿੰਦਰ ਪਾਲ ਸਿੰਘ ਨੇ ਹੁਕਮਨਾਮੇ ਉਪਰੰਤ ਸੰਗਤਾਂ ਨੂੰ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਸੰਬੰਧੀ ਵਿਚਾਰਾਂ ਸਰਵਨ ਕਰਾਉਂਦਿਆਂ ਕਿਹਾ ਕਿ ਗੁਰੂ ਅਮਰਦਾਸ ਜੀ ਦੁਆਰਾ ਗੁਰੂ ਦਰਬਾਰ ਵਿਚ ਨਿਮਰਤਾ ਭਾਵ ਤੇ ਤਨਦੇਹੀ ਨਾਲ ਨਿਭਾਈ ਸੇਵਾ ਹਰ ਸਿੱਖ ਲਈ ਪ੍ਰੇਰਨਾਮਈ ਹੈ | ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਵੀ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਅਮਰਦਾਸ ਜੀ ਵਲੋਂ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕਰਦਿਆਂ 'ਪਹਿਲੇ ਪੰਗਤ ਪਾਛੇ ਸੰਗਤ' ਦਾ ਉਪਦੇਸ਼ ਦੇ ਕੇ ਜ਼ਾਤ ਪਾਤ ਦੇ ਭੇਦ ਭਾਵ ਨੂੰ ਖ਼ਤਮ ਕੀਤਾ | ਇਸੇ ਦੌਰਾਨ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਜਰਨੈਲ ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਸੰਬੰਧੀ ਵੀ ਅਖੰਡ ਪਾਠ ਦੇ ਭੋਗ ਪਾਏ ਗਏ | ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਦਾਰ ਨਲੂਆ ਦੀ ਬਹਾਦਰੀ ਤੇ ਜੀਵਨ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕਰਦਿਆਂ ਕਿਹਾ ਕਿ ਸਿੱਖ ਰਾਜ ਦੀ ਸਥਾਪਤੀ 'ਚ ਉਨ੍ਹਾਂ ਦਾ ਵਿਸ਼ੇਸ਼ ਯੋਗਦਾਨ ਸੀ | ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਜਨਰਲ ਮੈਨੇਜਰ ਮੇਜਰ ਸਿੰਘ ਤੋਂ ਇਲਾਵਾ ਅਰਦਾਸੀਏ ਭਾਈ ਸਰਵਨ ਸਿੰਘ ਇੰਚਾਰਜ ਜਗਜੀਤ ਸਿੰਘ, ਬਲਦੇਵ ਸਿੰਘ, ਸ਼ਿਵਰਾਜ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਜਸਬੀਰ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਅਜੈ ਸਿੰਘ ਤੇ ਹੋਰ ਮੌਜੂਦ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਨਸ਼ਾ ਤਸਕਰਾਂ ਵਲੋਂ ਕਤਲ ਕੀਤੇ ਗਏ ਪੁੱਤ ਦਾ ਨਹੀਂ ਮਿਲਿਆ ਇਨਸਾਫ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।