18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਮਨਾਇਆ <br/>

ਅਜੀਤ ਡੈਸਕ 01-05-2026
ਛੇਹਰਟਾ, 30 ਅਪ੍ਰੈਲ (ਪੱਤਰ ਪ੍ਰੇਰਕ)-ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਸਥਾਨ ਬਾਸਰਕੇ ਗਿੱਲਾਂ ਵਿਖੇ ਸੰਤ ਬਾਬਾ ਸੰਤੋਖ ਸਿੰਘ ਤੇ ਬਾਬਾ ਭੋਲਾ ਸਿੰਘ ਕਾਰ ਸੇਵਾ ਬੀੜ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਰਾਗੀਆਂ, ਢਾਡੀ, ਕਵੀਸ਼ਰੀ ਜਥਿਆਂ ਨੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਅਤੇ ਸੂਰਬੀਰ ਯੋਧਿਆਂ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਬਾਬਾ ਸੰਤੋਖ ਸਿੰਘ ਬਾਬਾ ਭੋਲਾ ਸਿੰਘ ਕਾਰ ਸੇਵਾ ਬੀੜ ਬਾਬਾ ਬੁੱਢਾ ਸਾਹਿਬ ਵਾਲਿਆਂ ਦੇ ਪ੍ਰਬੰਧਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਮਨੋਕਾਮਨਾਵਾਂ ਦੀ ਪੂਰਤੀ ਅਤੇ ਸਰਬੱਤ ਦੇ ਭਲੇ ਦੀਆਂ ਅਰਦਾਸਾਂ ਕੀਤੀਆਂ | ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ | ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਲੋਹਗੜ੍ਹ ਅੰਮਿ੍ਤਸਰ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਪਹੁੰਚਿਆ | ਨਗਰ ਕੀਰਤਨ ਦਾ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਪਹੁੰਚਣ 'ਤੇ ਬਾਬਾ ਸੰਤੋਖ ਸਿੰਘ, ਬਾਬਾ ਭੋਲਾ ਸਿੰਘ ਤੇ ਸਮੂਹ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਾਜ਼ਰੀਆਂ ਭਰਨ ਵਾਲਿਆਂ ਵਿਚ ਬਾਬਾ ਭੋਲਾ ਸਿੰਘ, ਸਾਬਕਾ ਸਰਪੰਚ ਹੀਰਾ ਸਿੰਘ ਆੜਤੀ, ਚੇਅਰਮੈਨ ਇੰਦਰਜੀਤ ਸਿੰਘ ਬਾਸਰਕੇ, ਪ੍ਰੇਮ ਸਿੰਘ ਸਰਪੰਚ ਤਾਜੇਚੱਕ, ਪ੍ਰਧਾਨ ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਬਾਊ, ਡਾ: ਜਸਬੀਰ ਸਿੰਘ ਬਾਸਰਕੇ, ਗੁਰਪ੍ਰੀਤ ਸਿੰਘ ਮਨੀਲਾ, ਪਿ੍ੰ: ਰਣਜੀਤ ਸਿੰਘ ਬਾਸਰਕੇ, ਗਿਆਨੀ ਰਛਪਾਲ ਸਿੰਘ ਮੁੱਖ ਗ੍ਰੰਥੀ, ਬਸੰਤ ਸਿੰਘ ਖਾਲਸਾ, ਜਗਤਾਰ ਸਿੰਘ ਬਾਸਰਕੇ, ਮੁਖਤਾਰ ਸਿੰਘ ਚੱਕੀਵਾਲੇ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਈ.ਟੀ.ਓ. ਨੇ ਸਕੂਲ ਆਫ ਐਮੀਨੈਂਸ ਜੰਡਿਆਲਾ ਗੁਰੂ ਦੇ ਸਮਾਗਮ 'ਚ ਕੀਤੀ ਸ਼ਿਰਕਤ ਅਗਲੀ ਖ਼ਬਰ ਟਰੱਕ ਡਰਾਈਵਰ ਦੇ ਕਤਲ ਦੀ ਗੁਥੀ ਸੁਲਝੀ, ਦੋਸਤ ਨੇ ਹੀ ਕੀਤਾ ਸਿਰ 'ਚ ਪਾਨਾ ਮਾਰ ਕੇ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।