10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

'ਬਿਜਲੀ ਕੱਟਾਂ' ਨੂੰ ਲੈ ਕੇ ਅਕਾਲੀ ਦਲ (ਬਾਦਲ) ਵਲੋਂ 'ਆਪ' ਸਰਕਾਰ ਵਿਰੁੱਧ ਰੋਸ ਧਰਨਾ ਤੇ ਨਾਅਰੇਬਾਜ਼ੀ

ਅਜੀਤ ਡੈਸਕ 01-05-2026

ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼ੋ੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਵਲੋਂ ਪੰਜਾਬ ਵਿਚ ਗਰਮੀ ਦੇ ਦਿਨਾਂ ਵਿਚ ਲੱਗ ਰਹੇ 'ਬਿਜਲੀ ਕੱਟਾਂ' ਵਿਰੁੱਧ ਅੱਜ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਹਲਕਿਆਂ 'ਚ ਰੋਸ ਧਰਨੇ ਦੇ ਕੇ ਪੰਜਾਬ ਦੀ 'ਆਪ' ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਹਲਕਾ ਅੰਮ੍ਰਿਤਸਰ ਦੱਖਣੀ ਦੇ ਸਕੱਤਰੀ ਬਾਗ ਵਿਖੇ ਦਿੱਤੇ ਗਏ ਜ਼ਿਲ੍ਹਾ ਪੱਧਰੀ ਰੋਸ ਧਰਨੇ ਵਿਚ ਭਾਵੇਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਭਾਈ ਰਜਿੰਦਰ ਸਿੰਘ ਮਹਿਤਾ, ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਅਤੇ ਕੌਂਸਲਰ ਇੰਦਰਜੀਤ ਸਿੰਘ ਪੰਡੋਰੀ ਸਮੇਤ ਕੁਝ ਹੋਰ ਅਕਾਲੀ ਆਗੂ ਤੇ ਵਰਕਰ ਸ਼ਾਮਿਲ ਸਨ, ਪਰ ਅਕਾਲੀ ਵਰਕਰਾਂ ਦੀ ਹਾਜ਼ਰੀ ਪੱਖੋਂ ਇਹ ਰੋਸ ਧਰਨਾ ਕੁਝ ਫਿੱਕਾ ਰਿਹਾ। ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਬਾਅਦ ਵਿਚ ਬਿਜਲੀ ਬੋਰਡ ਅਧਿਕਾਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੌਸਮ ਵਿਚ ਤਬਦੀਲੀ ਹੋ ਜਾਣ ਕਾਰਨ ਤੇ ਕੁਝ ਦਿਨਾਂ ਤੋਂ ਬਿਜਲੀ ਦੀ ਮੰਗ ਕਾਫੀ ਹੱਦ ਤੱਕ ਘਟਨ ਕਾਰਨ ਬਿਜਲੀ ਕੱਟਾਂ ਵਿਚ ਭਾਵੇਂ ਭਾਰੀ ਕਮੀ ਦੇਖੀ ਗਈ ਹੈ, ਪਰ ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਅਕਾਲੀ ਆਗੂਆਂ ਵਲੋਂ ਅੱਜ ਸਵੇਰੇ ਬਿਜਲੀ ਕੱਟਾਂ ਵਿਰੁੱਧ ਰੋਸ ਧਰਨੇ ਦਿੱਤੇ ਗਏ ਸਨ।
* ਹਲਕਾ ਉੱਤਰੀ ਵਿਖੇ ਰੋਸ ਧਰਨਾ : ਅੰਮ੍ਰਿਤਸਰ ਦੇ ਹਲਕਾ ਉੱਤਰੀ ਵਿਖੇ ਵੀ ਹਲਕਾ ਇੰਚਾਰਜ ਆਰ. ਪੀ. ਸਿੰਘ ਮੈਣੀ ਦੀ ਅਗਵਾਈ ਵਿਚ ਮਜੀਠਾ ਰੋਡ ਸਥਿਤ ਪਾਵਰ ਕਾਲੋਨੀ ਦਫਤਰ ਨੇੜੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਤਿੱਖੀ ਗਰਮੀ ਵਿਚ ਲਗਾਤਾਰ ਬਿਜਲੀ ਕੱਟਾਂ ਨੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਵਿਚ ਧੱਕ ਦਿੱਤਾ ਹੈ। ਉਦਯੋਗ ਠੱਪ ਪਏ ਹਨ, ਮੁਲਾਜ਼ਮ ਪ੍ਰਭਾਵਿਤ ਹਨ, ਵਿਦਿਆਰਥੀਆਂ ਦੀ ਪੜ੍ਹਾਈ ਰੁਕ ਰਹੀ ਹੈ ਅਤੇ ਲੋਕਾਂ ਦੀ ਰੋਜ਼ਮੱਰਾ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਪਾਣੀ ਸਪਲਾਈ ਵੀ ਡਗਮਗਾ ਗਈ ਹੈ। ਇਸ ਮੌਕੇ ਪਾਵਰਕਾਮ ਅਧਿਕਾਰੀਆਂ ਨੂੰ ਦਿੱਤੇ ਮੰਗ ਪੱਤਰ ਵਿਚ ਗਰਮੀ ਦੇ ਮੌਸਮ ਦੌਰਾਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਤੁੰਗ, ਪਵਨ ਕੁਮਾਰ ਹੈਪੀ, ਸੰਦੀਪ ਸਿੰਘ ਭੁੱਲਰ ਐਡਵੋਕੇਟ, ਬਲਜੀਤ ਸਿੰਘ, ਅਮਨਦੀਪ ਸਿੰਘ ਚੰਦੀ, ਸ਼ਮਸ਼ੇਰ ਸਿੰਘ ਸ਼ੇਰਾ, ਮਹੇਸ਼ ਵਰਮਾ, ਕਮਲ ਬੰਗਾਲੀ ਸਾਬਕਾ ਸਰਪੰਚ, ਜਗਜੀਤ ਸਿੰਘ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਹਲਕਾ ਪੱਛਮੀ ਦੇ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ
ਛੇਹਰਟਾ, (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਪੱਛਮੀ ਵਲੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਅਨਗੜ੍ਹ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ, ਸੀਨੀਅਰ ਅਕਾਲੀ ਆਗੂ ਤੇ ਗੁਰਦੁਆਰਾ ਬੋੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ ਦੀ ਅਗਵਾਈ ਹੇਠ ਬਿਜਲੀ ਬੋਰਡ ਦਫਤਰ ਖੰਡਵਾਲਾ ਵਿਖੇ ਰੋਜ਼ਾਨਾ ਬਿਜਲੀ ਕੱਟਾਂ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ ਤੇ ਅੱਤ ਦੀ ਗਰਮੀ ਦੇ ਦੌਰਾਨ ਲੋਕਾਂ ਨੂੰ ਬਿਜਲੀ ਦੇ ਵੱਡੇ-ਵੱਡੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਵਾਸੀਆਂ ਨੂੰ ਜਲਦ ਬਿਜਲੀ ਘਟਨਾ ਤੋਂ ਰਾਹਤ ਨਾ ਮਿਲੀ ਤਾਂ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਸੜਕਾਂ ਦੇ ਉੱਤੇ ਪੰਜਾਬ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਉਪਰੰਤ ਹਲਕਾ ਇੰਚਾਰਜ ਦਿਲਬਾਗ ਸਿੰਘ ਅਨਗੜ੍ਹ ਤੇ ਸਮੂਹ ਵਰਕਰਾਂ ਵਲੋਂ ਐੱਸ. ਡੀ. ਓ. ਖੰਡਵਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਕੋਰ ਕਮੇਟੀ ਗੁਰਪ੍ਰੀਤ ਸਿੰਘ ਵਡਾਲੀ, ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ, ਤਰਸੇਮ ਸਿੰਘ ਮੋਟੇ, ਪਰਮਜੀਤ ਸਿੰਘ ਵਡਾਲੀ ਸੰਯੁਕਤ ਸਕੱਤਰ ਐੱਸ.ਸੀ. ਵਿੰਗ ਪੰਜਾਬ, ਲਾਲਜੀਤ ਸਿੰਘ ਗਿੱਲ, ਹਰਭਜਨ ਸਿੰਘ ਖੰਡਾ, ਤੇਜਿੰਦਰ ਸਿੰਘ ਮੋਟੇ, ਦਿਲਰਾਜ ਸਿੰਘ ਗਿੱਲ, ਤਰਸੇਮ ਸਿੰਘ ਚੰਗਿਆੜਾ, ਪ੍ਰਧਾਨ ਸੰਦੀਪ ਸਿੰਘ ਨਰਾਇਣਗੜ੍ਹ ਗੁਰਨਾਮ ਸਿੰਘ ਭੈਣੀ, ਦਰਸ਼ਨ ਸਿੰਘ ਵਡਾਲੀ, ਅਮਰੀਕ ਸਿੰਘ ਗੁਮਾਨਪੁਰਾ, ਜਗਤਾਰ ਸਿੰਘ ਮਾਨ, ਵਰਿੰਦਰ ਸਿੰਘ, ਬਲਵਿੰਦਰ ਸਿੰਘ ਗੋਰਾ ਸਮੇਤ ਵੱਡੀ ਗਿਣਤੀ ਦੇ ਵਿਚ ਅਕਾਲੀ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਾਂ ਨੇ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਤੋਂ ਕਿਰਾਏ 'ਚ ਛੋਟ ਦੀ ਕੀਤੀ ਮੰਗ ਅਗਲੀ ਖ਼ਬਰ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਆਈ.ਸੀ.ਐੱਸ.ਈ. ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।