24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਗੁਰਮਤਿ ਸਮਾਗਮ ਦੌਰਾਨ ਹਾਜ਼ਰ ਸੰਗਤ | ਤਸਵੀਰਾਂ : ਹਰਜੀਤ ਸਿੰਘ
ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸਨਮਾਨਤ ਕਰਦੇ ਹੋਏ ਭਾਈ ਗੁਰਇਕਬਾਲ ਸਿੰਘ |
02-05-2026
ਅੰਮਿ੍ਤਸਰ, 1 ਮਈ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ, ਸ੍ਰੀ ਕੀਰਤਪੁਰ ਸਾਹਿਬ ਜੀ ਦੀ 400 ਸਾਲਾ ਸਥਾਪਨਾ ਦਿਵਸ ਅਤੇ ਬਾਬਾ ਦੀਪ ਸਿੰਘ ਜੀ ਸੇਵਾ ਸਿਮਰਨ ਸੁਸਾਇਟੀ ਪਟਿਆਲਾ ਦੇ 16ਵੇਂ ਸਾਲਾਨਾ ਸਮਾਗਮ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਸਹਿਤ ਸਜਾਇਆ ਗਿਆ | ਸਮਾਗਮ ਦੀ ਆਰੰਭਤਾ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਸੰਗਤ ਰੂਪੀ ਪਾਠਾਂ ਨਾਲ ਹੋਈ | ਉਪਰੰਤ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਦਿਆਂ ਕਿਹਾ ਕਿ ਗੁਰੂ ਅਮਰਦਾਸ ਸਾਹਿਬ ਸੇਵਾ ਦੇ ਪੁੰਜ, ਅਤੇ ਬੇਅੰਤ ਗੁਣਾਂ ਦੇ ਮਾਲਕ ਸਨ | ਇਸ ਮੌਕੇ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਸੇਵਾ ਸਿਮਰਨ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਨੂੰ ਭਲਾਈ ਕੇਂਦਰ ਟਰੱਸਟ ਵਲੋਂ ਜੋ ਵੀ ਸੇਵਾਵਾਂ ਸੌਂਪੀਆ ਜਾਂਦੀਆਂ ਹਨ, ਉਨ੍ਹਾਂ ਨੂੰ ਉਹ ਤੇ ਉਨ੍ਹਾਂ ਦੇ ਸਹਿਯੋਗੀ ਬੜੇ ਸਤਿਕਾਰ ਨਾਲ ਨਿਭਾਉਂਦੇ ਹਨ | ਇਸ ਸਮਾਗਮ ਵਿਚ ਭਾਈ ਪ੍ਰੇਮ ਸਿੰਘ ਮੁੱਖ ਅਰਦਾਸੀਏ ਸ੍ਰੀ ਦਰਬਾਰ ਸਾਹਿਬ, ਭਾਈ ਸੁਖਦੇਵ ਸਿੰਘ ਫਰਾਂਸ, ਗਿਆਨੀ ਮਿਲਾਪ ਸਿੰਘ ਗ੍ਰੰਥੀ ਸ੍ਰੀ ਹੇਮਕੁੰਟ ਸਾਹਿਬ, ਗਿਆਨੀ ਕੁਲਵੰਤ ਸਿੰਘ ਸ੍ਰੀ ਹੇਮਕੁੰਟ ਸਾਹਿਬ ਵਾਲੇ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ, ਭਾਈ ਜਸਵਿੰਦਰ ਸਿੰਘ ਪਟਿਆਲਾ, ਬੀਬੀ ਜਗਜੀਤ ਕੌਰ ਦਿੱਲੀ, ਭਾਈ ਜਸਵਿੰਦਰ ਸਿੰੰਘ ਸਿਵਲ ਲਾਈਨਜ਼, ਭਾਈ ਹਰਵਿੰਦਰਪਾਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ | ਭਾਈ ਗੁਰਇਕਬਾਲ ਸਿੰਘ ਵਲੋਂ ਸਿੰਘ ਸਾਹਿਬ ਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਗਿਆ |

ਪਿਛਲੀ ਖ਼ਬਰ ਗੈਵੀ ਕਲੇਰ ਨੇ ਇਕ ਹਫ਼ਤੇ 'ਚ 6 ਆਸਟ੍ਰੇਲੀਆ ਅਤੇ 6 ਯੂ. ਕੇ. ਦੇ ਵੀਜ਼ੇ ਕੀਤੇ ਹਾਸਿਲ
ਅਗਲੀ ਖ਼ਬਰ ਸ਼ਹਿਰ 'ਚ ਥਾਂ-ਥਾਂ 'ਤੇ ਲਗਾਏ ਸਪੀਡ ਬ੍ਰੇਕਰ ਵਾਹਨ ਚਾਲਕਾਂ ਲਈ ਬਣੇ ਪੇ੍ਰਸ਼ਾਨੀ ਦਾ ਸਬੱਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।