23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵਾਰਡ ਨੰ: 62 'ਚ ਭਾਜਪਾ ਆਗੂ ਅਕਸ਼ੈ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਮੈਡੀਕਲ ਕੈਂਪ

ਅਜੀਤ ਡੈਸਕ 02-05-2026
ਅੰਮਿ੍ਤਸਰ, 1 ਮਈ (ਹਰਮਿੰਦਰ ਸਿੰਘ)-ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਵਲੋਂ ਵਾਰਡ ਨੰਬਰ 62 'ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਇਲਾਕੇ ਦੇ ਵੱਡੀ ਗਿਣਤੀ 'ਚ ਲੋਕਾਂ ਨੇ ਲਾਭ ਪ੍ਰਾਪਤ ਕੀਤਾ | ਇਸ ਦੌਰਾਲ ਅਕਸ਼ੈ ਸ਼ਰਮਾ ਨੇ ਕਿਹਾ ਕਿ ਸਮਾਜ ਸੇਵਾ ਅਤੇ ਲੋਕਾਂ ਦੀ ਸਿਹਤ ਦੀ ਚਿੰਤਾ ਉਨ੍ਹਾਂ ਦੀ ਪਹਿਲ ਰਹੀ ਹੈ ਅਤੇ ਇਸ ਸੋਚ ਦੇ ਤਹਿਤ ਮੈਡੀਕਲ ਕੈਂਪ ਲਗਾਇਆ ਹੈ, ਤਾਂ ਜੋ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ਕੈਂਪ ਦੌਰਾਨ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ, ਜ਼ਰੂਰੀ ਸਲਾਹ ਦਿੱਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ | ਇਸ ਮੌਕੇ ਨੇਹਾ, ਰੀਤਾ ਕੁਮਾਰੀ , ਸੰਤੋਸ਼ ਕੁਮਾਰੀ, ਰਾਜਕੁਮਾਰ, ਕਾਂਤਾ ਦੇਵੀ, ਸ਼ਾਲੂ, ਰਾਜਕੁਮਾਰ ਅਤੇ ਸੋਨੂ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਨੇ ਕੈਂਪ ਨੂੰ ਕਾਮਯਾਬ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ | ਅਕਸ਼ੈ ਸ਼ਰਮਾ ਨੇ ਸਾਰੇ ਵਰਕਰਾਂ ਦੀ ਸਮਰਪਣ ਭਾਵਨਾ ਅਤੇ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਹਿਯੋਗੀ ਟੀਮ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕਾ ਉੱਤਰੀ ਵਿਚ ਅਜਿਹੇ ਜਨਹਿਤ ਅਤੇ ਸਿਹਤ ਸੰਬੰਧੀ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ, ਤਾਂ ਜੋ ਹਰ ਵਰਗ ਤੱਕ ਰਾਹਤ ਅਤੇ ਸਹੂਲਤ ਪਹੁੰਚ ਸਕੇ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ਼ਰਧਾ ਨਾਲ ਮਨਾਇਆ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ <br/> ਅਗਲੀ ਖ਼ਬਰ ਸਰਕਾਰ ਨੇ ਵੇਰਕਾ ਦੇ ਸਰਕਾਰੀ ਸਕੂਲ 'ਚ ਨਵੇ ਕੰਪਿਊਟਰ ਭੇਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।