22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ਼ਰਧਾ ਨਾਲ ਮਨਾਇਆ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ <br/>

ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰ ਰਹੇ ਵਿਦਿਆਰਥੀਆਂ ਦੇ ਜਥੇ ਨੂੰ ਸਿਰੋਪਾਓ ਭੇਟ ਕਰਦੇ ਹੋਏ ਰਜਿੰਦਰ ਮੋਹਨ ਸਿੰਘ ਛੀਨਾ | ਨਾਲ ਡਾ. ਮਹਿਲ ਸਿੰਘ ਤੇ ਪਿੰ੍ਰ: ਡਾ. ਆਤਮ ਸਿੰਘ ਰੰਧਾਵਾ | ਤਸਵੀਰ : ਹਰਜੀਤ ਸਿੰਘ <br/> 02-05-2026
ਅੰਮਿ੍ਤਸਰ, 1 ਮਈ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ | ਇਸ ਗੁਰਮਤਿ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਦੇ ਸਮਾਜ ਲਈ ਵੀ ਬਹੁਤ ਹੀ ਪ੍ਰਸੰਗਿਕ ਹਨ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ 'ਚ ਬਰਾਬਰੀ, ਸੇਵਾ ਅਤੇ ਸਿਮਰਨ ਦਾ ਸੰਦੇਸ਼ ਦਿੱਤਾ ਅਤੇ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕਰਕੇ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਨ ਲਈ ਵੱਡਾ ਯੋਗਦਾਨ ਪਾਇਆ | ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਦੇ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸਿੱਖ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸੰਗਤਾਂ ਨੂੰ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਉਪਦੇਸ਼ਾਂ ਸੰਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖਾਲਸਾ ਕਾਲਜ ਦੇ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ 'ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਪ੍ਰੀਖਿਆਵਾਂ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਕਰਮਜੀਤ ਸਿੰਘ ਭੱਟੀ, ਮੇਜਰ ਸਿੰਘ ਸੰਧੂ, ਡਾ. ਰਮਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪਿ੍ੰਸੀਪਲ ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਪਿ੍ੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪਿ੍ੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪਿ੍ੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪਿ੍ੰਸੀਪਲ ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ ਤੋਂ ਇਲਾਵਾ ਅਧਿਆਪਕ ਸਾਹਿਬਾਨ, ਗ਼ੈਰ ਅਧਿਆਪਨ ਸਟਾਫ਼ ਅਤੇ ਖ਼ਾਲਸਾ ਕਾਲਜਾਂ, ਸਕੂਲ ਦੇ ਵਿਦਿਆਰਥੀ ਵੱਡੀ ਗਿਣਤੀ 'ਚ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਨਿਗਮ ਪੈਨਸ਼ਨਰਜ਼ ਯੂਨੀਅਨ ਵਲੋਂ ਰੋਸ ਪ੍ਰਗਟ ਅਗਲੀ ਖ਼ਬਰ ਵਾਰਡ ਨੰ: 62 'ਚ ਭਾਜਪਾ ਆਗੂ ਅਕਸ਼ੈ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।