22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪਿੰਟੂ ਬਟਾਲਾ ਨਿਗਮ ਚੋਣਾਂ ਦੇ ਸਹਾਇਕ ਇੰਚਾਰਜ ਨਿਯੁਕਤ

ਅਜੀਤ ਡੈਸਕ 02-05-2026
ਅੰਮਿ੍ਤਸਰ, 1 ਮਈ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਬਟਾਲਾ ਨਗਰ ਨਿਗਮ ਚੋਣਾਂ ਨੂੰ ਨਿਰਪੱਖ ਰੂਪ 'ਚ ਕਰਵਾਉਣ ਲਈ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਨਿਗਮ ਚੋਣਾਂ ਦੇ ਇੰਚਾਰਜ ਅਤੇ ਭਾਜਪਾ ਉੱਤਰੀ ਹਲਕੇ ਦੇ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ ਨੂੰ ਸਹਾਇਕ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨੂੰ ਲੈ ਕੇ ਸੁਖਮਿੰਦਰ ਸਿੰਘ ਪਿੰਟੂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਪਹਿਲਾਂ ਵੀ ਜੋ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਉਸ ਨੂੰ ਵੀ ਉਨ੍ਹਾਂ ਤਨਦੇਹੀ ਨਾਲ ਨਿਭਾਇਆ ਹੈ ਅਤੇ ਪਾਰਟੀ ਵਲੋਂ ਹੁਣ ਅਤੇ ਭਵਿੱਖ ਵਿਚ ਵੀ ਜੋ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ ਉਨ੍ਹਾਂ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਬਟਾਲਾ ਨਗਰ ਨਿਗਮ ਦੀਆਂ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਈਆਂ ਜਾਣਗੀਆਂ |

ਪਿਛਲੀ ਖ਼ਬਰ ਸਾਹਿਬਜ਼ਾਦਾ ਜੁਝਾਰ ਸਿੰਘ ਐਵੀਨਿਊ ਦਾ ਅਧੂਰੇ ਨਾਂਅ ਵਾਲਾ ਦਿਸ਼ਾ ਸੂਚਕ ਬੋਰਡ ਸਿੱਖ ਭਾਵਨਾਵਾਂ ਨੂੰ ਪਹੁੰਚਾ ਰਿਹਾ ਠੇਸ... ਅਗਲੀ ਖ਼ਬਰ ਨਗਰ ਨਿਗਮ ਪੈਨਸ਼ਨਰਜ਼ ਯੂਨੀਅਨ ਵਲੋਂ ਰੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।