22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਗੁਰਮਤਿ ਸਮਾਗਮਅ ਕਰਵਾਇਆ <br/>

ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਵੱਖ-ਵੱਖ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਗੁਰੂ ਸਾਹਿਬਾਨ ਦੇ ਪ੍ਰ੍ਰਕਾਸ਼ ਪੁਰਬਾਂ ਨੂੰ ਸਮਰਪਿਤ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਗੁਰਬਾਣੀ ਪਾਠ ਕਰਦੀਆਂ ਬੀਬੀਆਂ | ਤਸਵੀਰ : ਹਰਜੀਤ ਸਿੰਘ <br/> 02-05-2026
ਅੰਮਿ੍ਤਸਰ, 1 ਮਈ ( ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਨਾਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਮਰਦਾਸ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਮਹਾਨ ਪ੍ਰ੍ਰਕਾਸ਼ ਪੁਰਬਾਂ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਛਾਉਣੀ ਨਿਹੰਗ ਸਿੰਘਾਂ ਬੁੱਢਾਦਲ ਵਿਖੇ ਸ਼ਰਧਾ ਸਤਿਕਾਰ ਸਹਿਤ ਕਰਵਾਇਆ ਗਿਆ | ਜਥਾ ਚਰਨ ਕੰਵਲ ਬੀਬੀਆਂ ਸ੍ਰੀ ਦਰਬਾਰ ਸਾਹਿਬ ਦੇ ਜਥੇ ਤੋਂ ਇਲਾਵਾ ਹੋਰ ਵੱਖ-ਵੱਖ ਸ੍ਰੀ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਇਸ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ | ਬੀਬੀਆਂ ਦੇ ਸਮੂਹ ਜਥਿਆਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਗੁਰੂ ਸਾਹਿਬਾਨਾਂ ਦੁਆਰਾ ਰਚਿਤ ਗੁਰਬਾਣੀ ਦਾ ਸ਼ਬਦ ਕੀਰਤਨ ਗਾਇਣ ਕੀਤਾ | ਇਸ ਮੌਕੇ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਚਾਰਾਂ ਗੁਰੂ ਸਾਹਿਬਾਨ ਦੇ ਜੀਵਨ ਤੇ ਉਨ੍ਹਾਂ ਵਲੋਂ ਮਨੁੱਖਤਾ ਦੀ ਦੁਨਿਆਈ ਤੇ ਆਤਮਿਕ ਭਲਾਈ ਲਈ ਕੀਤੇ ਮਹਾਨ ਕਾਰਜਾਂ ਤੇ ਸਿੱਖ ਫਲਸਫ਼ੇ ਬਾਰੇ ਭਾਵਪੂਰਤ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਤੇ ਜਥੇਦਾਰ 96 ਕਰੋੜੀ ਵਲੋਂ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਉਪਰੰਤ ਬੁੱਢਾ ਦਲ ਵਲੋਂ ਬੀਬੀ ਪਰਮਜੀਤ ਕੌਰ, ਬੀਬੀ ਹਰਪ੍ਰੀਤ ਕੌਰ ਮੁਖੀ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸੇਵਾ ਸੁਸਾਇਟੀ, ਬੀਬੀ ਤੇਜ ਕੌਰ, ਬੀਬੀ ਹਰਜੀਤ ਕੌਰ, ਬੀਬੀ ਨੀਲਮ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਵਰਜਿੰਦਰ ਕੌਰ, ਬੀਬੀ ਕੁਲਬੀਰ ਕੌਰ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਅਮਰੀਕ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਆਫ਼ ਐਕਸੀਲੈਂਸ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸਾਹਿਬਜ਼ਾਦਾ ਜੁਝਾਰ ਸਿੰਘ ਐਵੀਨਿਊ ਦਾ ਅਧੂਰੇ ਨਾਂਅ ਵਾਲਾ ਦਿਸ਼ਾ ਸੂਚਕ ਬੋਰਡ ਸਿੱਖ ਭਾਵਨਾਵਾਂ ਨੂੰ ਪਹੁੰਚਾ ਰਿਹਾ ਠੇਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।