22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਆਫ਼ ਐਕਸੀਲੈਂਸ ਦਾ ਨਤੀਜਾ ਸ਼ਾਨਦਾਰ ਰਿਹਾ <br/>

ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਅਮੂਲੀਕ ਸਿੰਘ ਕਾਲਰਾ, ਸਨੋਬਰ ਬਤਰਾ, ਜਸਲੀਨ ਹੁੰਦਲ | ਤਸਵੀਰ : ਗੁਰਦੀਪ ਸਿੰਘ ਨਾਗੀ <br/> 02-05-2026
ਮਾਨਾਂਵਾਲਾ, 1 ਮਈ (ਗੁਰਦੀਪ ਸਿੰਘ ਨਾਗੀ)-ਆਈ. ਸੀ. ਐੱਸ. ਈ. ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਕੇ.ਡੀ. ਸਕੂਲ ਆਫ ਐਕਸੀਲੈਂਸ, ਸ਼ੁਭਮ ਇਨਕਲੇਵ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲਾਂ ਮਾਰੀਆਂ | ਪਿ੍ੰਸੀਪਲ ਸ੍ਰੀਮਤੀ ਹਰਕਮਲਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮੂਲੀਕ ਸਿੰਘ ਕਾਲਰਾ ਨੇ 96.2 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਸਨੋਬਰ ਬਤਰਾ ਨੇ 91.2 ਪ੍ਰਤੀਸ਼ਤ ਅੰਕ ਨਾਲ ਦੂਸਰਾ ਅਤੇ ਜਸਲੀਨ ਹੁੰਦਲ ਨੇ 90.8 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਅਤੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਰਮਣੀਕ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਮੈਂਬਰ ਇੰਚਾਰਜ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ ਸੱਚਦੇਵਾ, ਪਿ੍ਤਪਾਲ ਸਿੰਘ ਨਰੂਲਾ ਅਤੇ ਹੰਸਬੀਰ ਸਿੰਘ ਨੇ ਵਿਦਿਆਰਥੀਆਂ ਦੀ ਸਫਲਤਾ ਦਾ ਸਿਹਰਾ ਪਿ੍ੰਸੀਪਲ ਸ੍ਰੀਮਤੀ ਹਰਕਮਲਪ੍ਰੀਤ ਕੌਰ ਕਾਲਰਾ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ, ਵਿਦਿਆਰਥੀਆਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਨੂੰ ਪਾਇਆ |

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ 'ਚ ਸਮਾਰਟ ਸਿਟੀ ਪ੍ਰੋਜੈਕਟ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਮਾਰਕੀਟ ਕਮੇਟੀ ਦਫ਼ਤਰ ਵਿਚ ਹੰਗਾਮੀ ਮੀਟਿੰ... ਅਗਲੀ ਖ਼ਬਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਗੁਰਮਤਿ ਸਮਾਗਮਅ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।