08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਿਲੀਆਂ ਧਮਕੀਆਂ ਉਪਰੰਤ ਪੁਲਿਸ ਦੀ ਚੌਕਸੀ : ਸ਼ਹਿਰ 'ਚ ਬੱਸ ਅੱਡੇ ਤੇ ਰੇਲਵੇ ਸਟੇਸ਼ਨ 'ਤੇ ਚਲਾਈ ਤਲਾਸ਼ੀ ਮੁਹਿੰਮ <br/>

ਰੇਲਵੇ ਸਟੇਸ਼ਨ ਤੇ ਬੱਸ ਅੱਡੇ ਵਿਖੇ ਚਲਾਈ ਗਈ ਤਲਾਸ਼ੀ ਮੁਹਿੰਮ ਤਹਿਤ ਚੈਕਿੰਗ ਕਰਦੇ ਹੋਏ ਪੁਲਿਸ ਜਵਾਨਾਂ ਦੀਆਂ ਟੀਮਾਂ | ਤਸਵੀਰਾਂ ਨਿਰਮਲ ਸਟੂਡੀਓ <br/> 03-05-2026
ਅੰਮਿ੍ਤਸਰ, 2 ਮਈ (ਰੇਸ਼ਮ ਸਿੰਘ)-ਬੀਤੇ ਦਿਨੀ ਮਿਲੀਆਂ ਧਮਕੀਆਂ ਤੇ ਅਹਿਤਿਆਦ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ 'ਚ ਵਿਸ਼ੇਸ਼ ਸੁਰਖਿਆ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸ਼ਹਿਰ ਦੇ ਬੱਸ ਅੱਡੇ ਤੇ ਰੇਲਵੇ ਸਟੇਸ਼ਨ 'ਤੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਗਈ ਹੈ | ਅੱਜ ਇਥੇ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆਂ ਵਿਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਚੈਕਿੰਗ ਕੀਤੀ | ਇਥੇ ਲੋਕਲ ਪੁਲਿਸ ਤੇ ਐੱਸ.ਓ.ਜੀ. (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋ ਦੇ ਜਵਾਨਾਂ ਵਲੋਂ ਅਤੇ ਬੱਸ ਅੱਡੇ, ਰੇਲਵੇ ਸਟੇਸ਼ਨ, ਰਣਜੀਤ ਐਵੀਨਿਊ ਦੇ ਏਰੀਆ ਦੇ ਵੱਖ ਵੱਖ ਬਲਾਕਾਂ ਵਿਚ ਗਸ਼ਤ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ | ਪੁਲਿਸ ਵਲੋਂ ਬਿਨਾਂ ਵਜ੍ਹਾ ਘੁੰਮ ਰਹੇ ਵਿਅਕਤੀਆਂ ਪਾਸੋਂ ਡੰੂਘਿਆਈ ਨਾਲ ਪੁੱਛਗਿੱਛ ਕੀਤੀ | ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਗੈਰ ਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਪੂਰਨ ਤੌਰ ਤੇ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਭਾਵੇਂ ਕੋਈ ਡਰਨ ਦੀ ਲੋੜ ਨਹੀਂ ਅਤੇ ਇਹ ਕੇਵਲ ਚੌਕਸੀ ਮਾਤਰ ਹੀ ਹੈ |

ਪਿਛਲੀ ਖ਼ਬਰ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਤੇ ਸਕੱਤਰ ਲੋਕ ਸੰਪਰਕ ਪਤਨੀ ਨਾਲ ਸ੍ਰੀ ਦਰਬਾਰ ਸਾਹਿਬ ਹੋਏ ਨਮਤਮਸਤਕ <br/> ਅਗਲੀ ਖ਼ਬਰ ਬੰਗਲਾ ਦੇਸ਼ ਵਿਖੇ ਖ਼ਾਲਸਾ ਸਾਜਨਾ ਦਿਵਸ, ਵਿਸਾਖੀ ਪੁਰਬ ਮਨਾ ਕੇ ਤੇ ਗੁਰਧਾਮਾਂ ਦੇ ਦਰਸ਼ਨ ਕਰਕੇ 40 ਸ਼ਰਧਾਲੂਆਂ ਦਾ ਜੱਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।