08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼ਰਾਰਤੀ ਅਨਸਰਾਂ ਨੇ ਕਣਕ ਦੇ ਨਾੜ ਨੂੰ ਲਗਾਈ ਅੱਗ, 14 ਕਿੱਲੇ ਨਾੜ ਸੜਿਆ <br/>

ਪਿੰਡ ਸੁਲਤਾਨਵਿੰਡ ਵਿਖੇ ਨਾੜ ਨੂੰ ਲੱਗੀ ਅੱਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਇੰਦਰਜੀਤ ਸਿੰਘ ਅਤੇ ਅੱਗ 'ਤੇ ਕਾਬੂ ਪਾਉਂਦੇ ਹੋਏ ਫਾਇਰ ਬਿ੍ਗੇਡ ਦੇ ਮੁਲਾਜ਼ਮ | ਤਸਵੀਰ : ਗੁਰਨਾਮ ਸਿੰਘ ਬੁੱਟਰ <br/> 03-05-2026
ਸੁਲਤਾਨਵਿੰਡ, 2 ਮਈ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਅਧੀਨ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਪੱਤੀ ਬਲੋਕ ਵਿਖੇ ਕਿਸੇ ਸ਼ਰਾਰਤੀ ਅਨਸਰ ਵਲੋਂ ਕਣਕ ਦੇ ਨਾੜ ਨੂੰ ਲਗਾਈ ਗਈ ਅੱਗ ਨੇ ਭਿਆਨਕ ਰੂਪ ਧਾਰ ਲਿਆ | ਇਸ ਅਗਨਕਾਂਡ 'ਚ ਇੱਕ ਕਿਸਾਨ ਦੇ ਕਰੀਬ 14-15 ਕਿੱਲੇ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ | ਪੀੜਤ ਕਿਸਾਨ ਇੰਦਰਜੀਤ ਸਿੰਘ ਮਾਹਲ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਜਦੋਂ ਖੇਤਾਂ ਨੇੜੇ ਤੂੜੀ ਬਣਾਉਣ ਵਾਲੇ ਨੌਜਵਾਨਾਂ ਨੇ ਉਨ੍ਹਾਂ ਨੂੰ ਫ਼ੋਨ 'ਤੇ ਅੱਗ ਲੱਗਣ ਦੀ ਸੂਚਨਾ ਦਿੱਤੀ, ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ | ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਅੱਗ ਦੀਆਂ ਲਪਟਾਂ ਤੇਜ਼ੀ ਨਾਲ ਫੈਲ ਰਹੀਆਂ ਸਨ | ਉਨ੍ਹਾਂ ਤੁਰੰਤ ਫਾਇਰ ਬਿ੍ਗੇਡ ਵਿਭਾਗ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ ਅਤੇ ਕਾਫੀ ਜਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ, ਜਿਸ ਨਾਲ ਹੋਰ ਵੱਡਾ ਨੁਕਸਾਨ ਹੋਣੋਂ ਬਚ ਗਿਆ | ਕਿਸਾਨ ਮਾਹਲ ਨੇ ਦੱਸਿਆ ਕਿ ਨਾੜ ਸੜਨ ਕਾਰਨ ਉਨ੍ਹਾਂ ਦਾ ਕਰੀਬ ਇਕ ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ | ਇਸ ਅੱਗ ਦੀ ਲਪੇਟ 'ਚ ਆਉਣ ਨਾਲ ਖੇਤਾਂ ਦੇ ਕਿਨਾਰਿਆਂ 'ਤੇ ਲੱਗੇ ਛੋਟੇ ਪੌਦੇ ਅਤੇ ਅਣਗਿਣਤ ਜੀਵ-ਜੰਤੂ ਵੀ ਮਾਰੇ ਗਏ ਹਨ | ਉਨ੍ਹਾਂ ਅਫ਼ਸੋਸ ਜਤਾਇਆ ਕਿ ਸਰਕਾਰ ਤੇ ਪ੍ਰਸ਼ਾਸਨ ਦੀਆਂ ਵਾਰ-ਵਾਰ ਹਦਾਇਤਾਂ ਦੇ ਬਾਵਜੂਦ ਕੁਝ ਲੋਕ ਅੱਗ ਲਗਾਉਣ ਤੋਂ ਬਾਜ਼ ਨਹੀਂ ਆ ਰਹੇ | ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਥਾਣਾ ਸੁਲਤਾਨਵਿੰਡ ਵਿਖੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ | ਦੂਜੇ ਪਾਸੇ, ਜਦੋਂ ਇਸ ਸੰਬੰਧੀ ਡਿਊਟੀ ਅਫਸਰ ਏ. ਐਸ. ਆਈ. ਸੁਰਜੀਤ ਸਿੰਘ ਨੇ ਕਿਹਾ ਕਿ ਫਿਲਹਾਲ ਪੁਲਿਸ ਕੋਲ ਅਜੇ ਤੱਕ ਇਸ ਮਾਮਲੇ ਦੀ ਕੋਈ ਲਿਖਤੀ ਸ਼ਿਕਾਇਤ ਜਾਂ ਜਾਣਕਾਰੀ ਸਾਹਮਣੇ ਨਹੀਂ ਆਈ ਹੈ |

ਪਿਛਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਆਟੋਮੈਟਿਕ ਟਿਕਟ ਵੈਂਡਿੰਗ ਮਸ਼ੀਨਾਂ ਦੇ ਰੱਖ-ਰਖਾਅ ਲਈ ਨਹੀਂ ਹੈ ਸਥਾਈ ਸੁਪਰਵਾਈਜ਼ਰ <br/> ਅਗਲੀ ਖ਼ਬਰ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਤੇ ਸਕੱਤਰ ਲੋਕ ਸੰਪਰਕ ਪਤਨੀ ਨਾਲ ਸ੍ਰੀ ਦਰਬਾਰ ਸਾਹਿਬ ਹੋਏ ਨਮਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।