09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਰਕਾਰ ਦੇ ਸ਼ਾਨਦਾਰ ਕੰਮਾਂ ਸਦਕਾ ਨੌਜਵਾਨਾਂ ਦੀ ਪਹਿਲੀ ਪਸੰਦ ਬਣ ਰਹੀ 'ਆਪ'-ਪ੍ਰਭਬੀਰ ਸਿੰਘ ਬਰਾੜ <br/>

ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਈਆਂ ਮਹਿਲਾਵਾਂ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਅਤੇ ਮਹਿਲਾ ਵਿੰਗ ਇੰਚਾਰਜ ਕਾਮਨਾ ਆਨੰਦ | ਤਸਵੀਰ : ਨਿਰਮਲ ਸਟੂਡੀਓ <br/> 03-05-2026
ਅੰਮਿ੍ਤਸਰ, 2 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਫੈਸਲਿਆਂ ਅਤੇ ਵਿਕਾਸਮੁੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਵਰਗ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਨੌਜਵਾਨਾਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਅੰਮਿ੍ਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਅਤੇ ਜ਼ਿਲ੍ਹਾ ਇੰਚਾਰਜ ਮਹਿਲਾ ਵਿੰਗ ਕਾਮਨਾ ਆਨੰਦ ਨੇ ਮਹਿਲਾਵਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਮੌਕੇ ਕੀਤਾ | ਇਸ ਮੌਕੇ ਗੁਰਸਿਮਰਨ ਕੌਰ, ਆਸ਼ਿਮਾ ਅਤੇ ਡੌਲਸੀ ਅਰੋੜਾ ਦਾ ਪਾਰਟੀ 'ਚ ਸਵਾਗਤ ਕੀਤਾ | ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਾਫ-ਸੁਥਰੀ ਰਾਜਨੀਤੀ, ਭਿ੍ਸ਼ਟਾਚਾਰ ਖ਼ਿਲਾਫ਼ ਕੜੇ ਕਦਮ ਅਤੇ ਸਿੱਖਿਆ, ਸਿਹਤ ਤੇ ਰੋਜ਼ਗਾਰ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਕਾਰਨ ਨੌਜਵਾਨਾਂ ਦਾ ਭਰੋਸਾ ਪਾਰਟੀ ਉੱਤੇ ਲਗਾਤਾਰ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਰਵਾਇਤੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਵਿਕਾਸ ਤੇ ਇਮਾਨਦਾਰ ਨੇਤਿ੍ਤਵ ਨੂੰ ਤਰਜੀਹ ਦੇ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਅਸਲੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਰਾਜਨੀਤੀ ਵਿਚ ਨਵੀਂ ਸੋਚ ਅਤੇ ਸਕਾਰਾਤਮਕ ਬਦਲਾਅ ਸੰਭਵ ਹੈ | ਉਨ੍ਹਾਂ ਨੇ ਪਾਰਟੀ ਨਾਲ ਜੁੜੀਆਂ ਮਹਿਲਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਯੋਗਤਾ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਅਤੇ ਪਾਰਟੀ ਸੰਸਥਾ ਵਿਚ ਅਹਿਮ ਭੂਮਿਕਾ ਨਿਭਾਉਣ ਦਾ ਮੌਕਾ ਮਿਲੇਗਾ |

ਪਿਛਲੀ ਖ਼ਬਰ ਅੱਖਾਂ ਦੇ ਮਾਹਿਰ ਡਾ. ਸ਼ਕੀਨ ਸਿੰਘ ਵਲੋਂ ਮੋਤਿਆਬਿੰਦ ਸਰਜਰੀ 'ਚ ਆਧੁਨਿਕ ਤਕਨੀਕ ਦੀ ਸਿਖਲਾਈ <br/> ਅਗਲੀ ਖ਼ਬਰ ਸੂਬਾ ਸਰਕਾਰ ਐਲਾਨੇ 'ਪਵਿੱਤਰ ਸ਼ਹਿਰਾਂ' ਲਈ ਦੇਵੇ ਵਿਸ਼ੇਸ਼ ਵਿਕਾਸ ਪੈਕੇਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।