09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਾਂਗਰਸ ਆਪਣੇ ਕਾਲੇ ਇਤਿਹਾਸ ਤੋਂ ਧਿਆਨ ਹਟਾਉਣ ਲਈ ਸਿੱਖ ਨੌਜਵਾਨੀ ਨੂੰ ਨਿਸ਼ਾਨਾ ਬਣਾ ਰਹੀ ਹੈ-ਖਾਨਪੁਰ

ਅਜੀਤ ਡੈਸਕ 03-05-2026

ਰਈਆ, 2 ਮਈ (ਸ਼ਰਨਬੀਰ ਸਿੰਘ ਕੰਗ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦਿੱਤੇ ਗਏ ਹਾਲੀਆ ਬਿਆਨਾਂ 'ਤੇ ਵਾਰ ਕਰਦਿਆਂ ਕਿਹਾ ਕਿ ਸਾਬਕਾ ਕਾਂਗਰਸ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭਾਈ ਅੰਮਿ੍ਤਪਾਲ ਸਿੰਘ ਉੱਤੇ ਲਗਾਏ ਜਾ ਰਹੇ ਦੋਸ਼ ਨਾ ਸਿਰਫ਼ ਬਿਨਾਂ ਕਿਸੇ ਢੁੱਕਵੇਂ ਸਬੂਤ ਦੇ ਹਨ, ਸਗੋਂ ਇਹ ਸਿੱਧੇ ਤੌਰ 'ਤੇ ਸਿਆਸੀ ਲਾਭ ਲਈ ਲੋਕਾਂ ਵਿਚ ਡਰ ਅਤੇ ਭਰਮ ਪੈਦਾ ਕਰਨ ਦੀ ਕੋਸ਼ਿਸ਼ ਹੈ | ਖਾਨਪੁਰ ਨੇ ਸਪੱਸ਼ਟ ਕੀਤਾ ਕਿ ਭਾਈ ਅੰਮਿ੍ਤਪਾਲ ਸਿੰਘ ਇਸ ਵੇਲੇ ਵੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਸਖ਼ਤ ਸੁਰੱਖਿਆ ਘੇਰੇ ਹੇਠ ਨਜ਼ਰਬੰਦ ਹਨ | ਅਜਿਹੇ ਹਾਲਾਤਾਂ ਵਿਚ ਉਨ੍ਹਾਂ ਨੂੰ ਕਿਸੇ ਵੀ ਤਾਜ਼ਾ ਘਟਨਾ ਨਾਲ ਜੋੜਨਾ ਸਿਰਫ਼ ਅਤੇ ਸਿਰਫ਼ ਝੂਠਾ ਪ੍ਰਚਾਰ ਹੈ |

ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਮੁੱਖ ਮੰਤਰੀ ਤੇ ਦਲਿਤ ਤੇ ਹਿੰਦੂ ਭਾਈਚਾਰੇ ਨੂੰ ਡਿਪਟੀ ਮੁੱਖ ਮੰਤਰੀ ਦਾ ਚਿਹਰਾ ਐਲਾਨਣ 'ਤ... ਅਗਲੀ ਖ਼ਬਰ ਹੈਬਰਨ ਵਰਲਡ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਇਤਿਹਾਸਕ ਸਥਾਨਾਂ 'ਤੇ ਗਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।