09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਈ ਅੰਮਿ੍ਤਪਾਲ ਸਿੰਘ ਨੂੰ ਮੁੱਖ ਮੰਤਰੀ ਤੇ ਦਲਿਤ ਤੇ ਹਿੰਦੂ ਭਾਈਚਾਰੇ ਨੂੰ ਡਿਪਟੀ ਮੁੱਖ ਮੰਤਰੀ ਦਾ ਚਿਹਰਾ ਐਲਾਨਣ 'ਤੇ ਲੋਕਾਂ 'ਚ ਨਵਾਂ ਜੋਸ਼-ਦਲਜੀਤ ਮਿਆਦੀਆਂ

ਅਜੀਤ ਡੈਸਕ 03-05-2026
ਓਠੀਆ, 2 ਮਈ (ਗੁਰਵਿੰਦਰ ਸਿੰਘ ਛੀਨਾ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਭਾਈ ਅੰਮਿ੍ਤਪਾਲ ਸਿੰਘ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਅਤੇ ਇਸ ਦੇ ਨਾਲ ਹੀ ਦੋ ਡਿਪਟੀ ਸੀ.ਐੱਮ. ਦੇ ਚਿਹਰੇ ਜਿਸ ਵਿਚ ਦਲਿਤ ਭਾਈਚਾਰਾ ਅਤੇ ਹਿੰਦੂ ਭਾਈਚਾਰੇ ਦਾ ਐਲਾਨ ਕਰਨ ਨਾਲ ਲੋਕਾਂ ਦੇ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ | ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਇੱਕ ਮੀਟਿੰਗ ਦੌਰਾਨ ਕੀਤਾ | ਦਲਜੀਤ ਸਿੰਘ ਮਿਆਦੀਆਂ ਨੇ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਦੀ ਹੈ ਸਰਕਾਰ ਬਣਨ ਤੇ ਸਾਰੇ ਧਰਮਾਂ ਨੂੰ ਅਕਾਲੀ ਦਲ ਵਾਰਸ ਪੰਜਾਬ ਵਿਚ ਬਰਾਬਰ ਦੀ ਨੁਮਾਇੰਦਗੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦਾ ਇੱਕੋ ਇੱਕ ਮਕਸਦ ਹੈ ਕਿ ਪੰਜਾਬ ਦੇ ਬਣਦੇ ਹੱਕਾਂ ਨੂੰ ਦਿਵਾਉਣਾ ਜਿਸ ਦੇ ਲਈ ਪਾਰਟੀ 2027 ਦੀਆਂ ਚੋਣਾਂ ਲੜਨ ਜਾ ਰਹੀ ਹੈ ਤਾਂ ਜੋ ਪੰਜਾਬ ਵਿਚ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਵਰਗੇ ਯੋਧੇ ਮੁੱਖ ਮੰਤਰੀ ਬਣਨ ਜੋ ਕਿ ਪੰਜਾਬ ਦੀ ਨੌਜਵਾਨੀ ਪ੍ਰਤੀ ਚਿੰਤਨ ਹਨ | ਉਨ੍ਹਾਂ ਨੌਜਵਾਨਾਂ ਨੂੰ ਸਿੱਧੇ ਰਸਤੇ ਤੋਰਨ ਲਈ ਅਤੇ ਪੰਜਾਬ ਵਿਚ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਕੇ ਪੰਜਾਬ ਨੂੰ ਦੁਬਾਰਾ ਤੋਂ ਸੋਨੇ ਦੀ ਚਿੜੀ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਨਿ੍ਤ ਦਿਵਸ ਮਨਾਇਆ <br/> ਅਗਲੀ ਖ਼ਬਰ ਕਾਂਗਰਸ ਆਪਣੇ ਕਾਲੇ ਇਤਿਹਾਸ ਤੋਂ ਧਿਆਨ ਹਟਾਉਣ ਲਈ ਸਿੱਖ ਨੌਜਵਾਨੀ ਨੂੰ ਨਿਸ਼ਾਨਾ ਬਣਾ ਰਹੀ ਹੈ-ਖਾਨਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।