09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡੀ. ਏ. ਵੀ. ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਨਿ੍ਤ ਦਿਵਸ ਮਨਾਇਆ <br/>

ਅਜੀਤ ਡੈਸਕ 03-05-2026
ਅੰਮਿ੍ਤਸਰ, 2 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਵਲੋਂ ਅੰਤਰਰਾਸ਼ਟਰੀ ਨਿ੍ਤ ਦਿਵਸ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਵਿਦਿਆਰਥਣਾਂ ਵਲੋਂ ਕੱਥਕ ਦੀ ਸ਼ਾਨਦਾਰ ਪੇਸ਼ਕਸ਼ ਕੀਤੀ ਗਈ, ਜਿਸਨੇ ਦਰਸ਼ਕਾਂ ਨੂੰ ਮੋਹ ਲਿਆ | ਇਸ ਸਮਾਗਮ ਨੇ ਪਰੰਪਰਾਗਤ ਕਲਾ ਰੂਪਾਂ ਦੀ ਸੰਭਾਲ ਦੇ ਮਹੱਤਵ ਨੂੰ ਉਜਾਗਰ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਸਕਿ੍ਤਿਕ ਵਿਰਾਸਤ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪ੍ਰਬੰਧਕ ਸ੍ਰੀਮਤੀ ਸਵੀਨ ਪੁਰੀ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੱਚੇ ਯਤਨਾਂ ਦੀ ਸਰਾਹਨਾ ਕੀਤੀ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ 'ਤੇ ਖੁਸ਼ੀ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਕਲਾਤਮਕ ਯੋਗਤਾਵਾਂ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੰਸਕਿ੍ਤਿਕ ਗਤੀਵਿਧੀਆਂ 'ਚ ਭਾਗੀਦਾਰੀ ਨਾ ਕੇਵਲ ਰਚਨਾਤਮਕਤਾ ਅਤੇ ਆਤਮਿਕਅਭਿਵਿਅਕਤੀ ਨੂੰ ਵਧਾਉਂਦੀ ਹੈ ਬਲਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸੰਸਕਿ੍ਤਿਕ ਵਿਰਾਸਤ ਨਾਲ ਜੋੜਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਸਹਿਪਾਠਕ੍ਰਮ ਗਤੀਵਿਧੀਆਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਨਗਰ ਨਿਗਮ ਨੇ ਈ-ਚਾਲਾਨ ਸੇਵਾ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਮੁੱਖ ਮੰਤਰੀ ਤੇ ਦਲਿਤ ਤੇ ਹਿੰਦੂ ਭਾਈਚਾਰੇ ਨੂੰ ਡਿਪਟੀ ਮੁੱਖ ਮੰਤਰੀ ਦਾ ਚਿਹਰਾ ਐਲਾਨਣ 'ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।