09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਟੇਟ ਆਫਟਰ ਕੇਅਰ ਹੋਮ ਦਾ ਜ਼ਿਲ੍ਹਾ ਸੈਸ਼ਨ ਜੱਜ-ਕਮ-ਚੇਅਰਪਰਸਨ ਲੀਗਲ ਸੇਵਾ ਅਥਾਰਿਟੀ ਵਲੋਂ ਦੌਰਾ

ਅਜੀਤ ਡੈਸਕ 03-05-2026
ਅੰਮਿ੍ਤਸਰ, 2 ਮਈ (ਰੇਸ਼ਮ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਤਿੰਦਰ ਕੌਰ ਵਲੋਂ ਅੱਜ ਮਜੀਠਾ ਰੋਡ ਸਥਿਤ ਸਟੇਟ ਆਫਟਰ ਕੇਅਰ ਹੋਮ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦਾ ਮੁੱਖ ਉਦੇਸ਼ ਸੰਸਥਾ ਵਿਚ ਰਹਿ ਰਹੇ ਬੱਚਿਆਂ ਦੀ ਜੀਵਨ ਸਥਿਤੀ, ਸਹੂਲਤਾਂ ਅਤੇ ਉਨ੍ਹਾਂ ਦੀ ਭਲਾਈ ਸੰਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਨਾ ਸੀ | ਦੌਰੇ ਦੌਰਾਨ ਮਾਣਯੋਗ ਜੱਜ ਸਾਹਿਬ ਵਲੋਂ ਸੰਸਥਾ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਿ ਰਹਿਣ ਵਾਲੇ ਕਮਰੇ, ਰਸੋਈ, ਸਫਾਈ ਪ੍ਰਬੰਧ, ਸਿੱਖਿਆ ਅਤੇ ਮਨੋਰੰਜਨ ਸਹੂਲਤਾਂ ਆਦਿ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਵਲੋਂ ਇਹ ਯਕੀਨੀ ਬਣਾਇਆ ਗਿਆ ਕਿ ਬੱਚਿਆਂ ਨੂੰ ਰਹਿਣ ਲਈ ਸੁਰੱਖਿਅਤ ਅਤੇ ਸਾਫ-ਸੁਥਰਾ ਵਾਤਾਵਰਨ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਰੋਜਾਨਾ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਬੱਚਿਆਂ ਨੇ ਵੀ ਆਪਣੇ ਵਿਚਾਰ ਅਤੇ ਅਨੁਭਵ ਸਾਂਝੇ ਕੀਤੇ, ਜਿਨ੍ਹਾਂ ਨੂੰ ਧਿਆਨ ਨਾਲ ਸੁਣਦਿਆਂ ਜੱਜ ਸਾਹਿਬਾ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ | ਇਸ ਮੌਕੇ ਅਮਰਦੀਪ ਸਿੰਘ ਬੈਂਸ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਯੂਨੀਵਰਸਿਟੀ ਪ੍ਰੀਖਿਆ 'ਚ ਚਮਕੇ ਡੀ. ਏ. ਵੀ. ਕਾਲਜ ਦੇ ਹੋਣਹਾਰ ਵਿਦਿਆਰਥੀ ਅਗਲੀ ਖ਼ਬਰ ਨਗਰ ਨਿਗਮ ਨੇ ਈ-ਚਾਲਾਨ ਸੇਵਾ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।