09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅੰਮਿ੍ਤਸਰ ਫ਼ਲ ਤੇ ਸਬਜ਼ੀ ਵਪਾਰ ਐਸੋਸੀਏਸ਼ਨ ਵਲੋਂ ਡੀ.ਸੀ. ਨੂੰ ਮੰਗ ਪੱਤਰ <br/>

ਸਬਜ਼ੀ ਮੰਡੀ ਵੱਲ੍ਹਾ ਵਿਖੇ ਬੰਦ ਲਾਈਟਾਂ ਚਾਲੂ ਕੀਤੇ ਜਾਣ ਲਈ ਦਲਵਿੰਦਰਜੀਤ ਸਿੰਘ ਡੀ. ਸੀ. ਅੰਮਿ੍ਤਸਰ ਨੂੰ ਮੰਗ ਪੱਤਰ ਦਿੰਦੇ ਹੋਏ ਫਰੂਟ ਐਂਡ ਵੈਜੀਟੇਬਲ ਐਸੋਸੀਏਸ਼ਨ ਦੇ ਆਗੂ | ਤਸਵੀਰ : ਨਿਰਮਲ ਸਟੂਡੀਓ <br/> 03-05-2026
ਅੰਮਿ੍ਤਸਰ, 2 ਮਈ (ਰੇਸ਼ਮ ਸਿੰਘ)-ਸਬਜ਼ੀ ਮੰਡੀ ਵੱਲ੍ਹਾ ਵਿਖੇ ਸ਼ੈੱਡਾਂ ਦੀਆਂ ਬੰਦ ਲਾਈਟਾਂ ਨੂੰ ਬਹਾਲ ਕਰਵਾਉਣ ਲਈ ਅੰਮਿ੍ਤਸਰ ਫਰੂਟ ਐਂਡ ਵੈਜੀਟੇਬਲ ਮਰਚੈਂਟ ਐਸੋਸੀਏਸ਼ਨ ਸਬਜ਼ੀ ਮੰਡੀ ਵੱਲ੍ਹਾ ਦੇ ਪ੍ਰਧਾਨ ਚਰਨਜੀਤ ਸਿੰਘ ਬੱਤਰਾ ਦੀ ਅਗਵਾਈ 'ਚ ਡੀ. ਸੀ. ਦਲਵਿੰਦਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ ਨਿਆਜ਼ਮਪੁਰ ਨੇ ਦੱਸਿਆ ਕਿ ਮੰਡੀ ਦੇ ਅੰਦਰ ਬਣੇ ਸ਼ੈੱਡਾਂ ਦੀਆਂ ਬੱਤੀਆਂ ਸਮੂਹਿਕ ਤੌਰ 'ਤੇ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਬੰਦ ਕਰ ਦਿੱਤੀਆਂ ਜਾਂਦੀਆਂ ਹਨ | ਇਸ ਵਫਦ 'ਚ ਚੇਅਰਮੈਨ ਰਾਜਦੀਪ ਸਿੰਘ ਉੱਪਲ, ਜਨਰਲ ਸਕੱਤਰ ਜਤਿੰਦਰ ਖੁਰਾਣਾ, ਹਰੀਸ਼ ਕੁਮਾਰ, ਪਰਮਜੀਤ ਸਿੰਘ, ਪ੍ਰਭਜੋਤ ਸਿੰਘ ਬੱਤਰਾ, ਹਰਵਿੰਦਰ ਸਿੰਘ ਹਨੀ, ਇਕਬਾਲ ਸਿੰਘ ਬਾਲੀ, ਅੰਮਿ੍ਤਪਾਲ ਸਿੰਘ ਲਾਲੀ, ਬਿੱਲਾ ਨਿਜਾਮਪੁਰ, ਬੱਬਲਾ ਫਰੂਟ ਮੰਡੀ ਆਦਿ ਹਾਜ਼ਰ ਸਨ | ਇਸ ਮੌਕੇ ਡੀ. ਸੀ. ਦਲਵਿੰਦਰਜੀਤ ਸਿੰਘ ਵਲੋਂ ਤੁਰੰਤ ਐੱਸ.ਡੀ. ਓ. ਬਿਜਲੀ ਬੋਰਡ ਤੇ ਜ਼ਿਲ੍ਹਾ ਮੰਡੀ ਬੋਰਡ ਨੂੰ ਮੰਡੀ ਵਿਖੇ ਸ਼ੈੱਡਾਂ ਦੀਆਂ ਬੰਦ ਲਾਈਟਾਂ ਤੁਰੰਤ ਬਹਾਲ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ |

ਪਿਛਲੀ ਖ਼ਬਰ ਮਲੇਰੀਆ ਅਤੇ ਡੇਂਗੂ ਸੰਬੰਧੀ ਜਾਗਰੂਕ ਕੀਤਾ ਅਗਲੀ ਖ਼ਬਰ ਡੀ.ਆਰ.ਐੱਮ. ਨੂੰ ਸਫ਼ਾਈ ਕਰਮਚਾਰੀਆਂ ਨੇ ਦੱਸੀਆਂ ਮੁਸ਼ਕਿਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।