14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਅਸਮਾਨੀ ਬਿਜਲੀ ਪੈਣ ਕਾਰਨ ਮਕਾਨ ਨੁਕਸਾਨਿਆ

ਅਜੀਤ ਡੈਸਕ 04-05-2026
ਰਾਮ ਤੀਰਥ, 3 ਮਈ (ਧਰਵਿੰਦਰ ਸਿੰਘ ਔਲਖ)-ਬੀਤੀ ਰਾਤ ਹੋਈ ਬਾਰਿਸ਼ ਤੇ ਤੇਜ਼ ਤੂਫਾਨ ਸਮੇਂ ਅਸਮਾਨੀ ਬਿਜਲੀ ਪੈਣ ਕਾਰਨ ਪਿੰਡ ਕੋਹਾਲੀ ਦੇ ਇਕ ਦੁਕਾਨਦਾਰ ਬਲਜੀਤ ਸਿੰਘ ਦਾ ਮਕਾਨ ਨੁਕਸਾਨਿਆ ਗਿਆ | ਪੀੜਤ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਰਾਤ ਸਮੇਂ ਆਪਣੇ ਘਰ ਵਿਚ ਹੀ ਮੌਜੂਦ ਸਨ ਕਿ ਅਸਮਾਨੀ ਬਿਜਲੀ ਪੈਣ ਕਾਰਨ ਉਨ੍ਹਾਂ ਦੇ ਘਰ ਦੀ ਛੱਤ ਨੁਕਸਾਨੀ ਗਈ ਅਤੇ ਬਿਜਲੀ ਨਾਲ ਚੱਲਣ ਵਾਲੇ ਲਗਪਗ ਬਹੁਤ ਸਾਰੇ ਉਪਕਰਨ ਅਤੇ ਘਰ ਦੀ ਵੈਰਿੰਗ ਤਬਾਹ ਹੋ ਗਈ | ਜਿਸ ਕਰਕੇ ਪਰਿਵਾਰ ਸਹਿਮਿਆ ਹੋਇਆ ਹੈ, ਪਰ ਪਰਿਵਾਰ ਇਸ ਪੱਖੋਂ ਖੁਸ਼ਕਿਸਮਤ ਰਿਹਾ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ |
ਪਿਛਲੀ ਖ਼ਬਰ ਰਾਜਾਸਾਂਸੀ 'ਚ ਟਰੱਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਹੋਈ ਮੌਤ ਅਗਲੀ ਖ਼ਬਰ ਦੋਬੁਰਜੀ ਦੇ ਫਲਾਈਓਵਰ 'ਤੇ ਵਾਪਰਿਆ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।