14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸ੍ਰੀ ਦੁਰਗਿਆਣਾ ਮੰਦਰ ਵਿਖੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨਤਮਸਤਕ ਹੋਏ

ਅਜੀਤ ਡੈਸਕ 04-05-2026
ਅੰਮਿ੍ਤਸਰ, 3 ਮਈ (ਰਾਜੇਸ਼ ਕੁਮਾਰ ਸ਼ਰਮਾ)-ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ | ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੱੁਖ ਸ਼ਾਂਤੀ ਦੀ ਪ੍ਰਾਥਨਾ ਕੀਤੀ | ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ | ਕਮੇਟੀ ਵਲੋਂ ਜਨਰਲ ਸਕੱਤਰ ਅਰੁਣ ਖੰਨਾ ਨੇ ਉਨ੍ਹਾਂ ਨੂੰ ਸ਼ਾਲ ਅਤੇ ਮੰਦਰ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਚੇਅਰਮੈਨ ਸੰਜੀਵ ਖੰਨਾ, ਗੁਲਸ਼ਨ ਕੋਹਲੀ, ਸੰਜੇ ਮਹਿਰਾ, ਰਾਜਿੰਦਰ ਸ਼ਰਮਾ, ਭਾਜਪਾ ਅੰਮਿ੍ਤਸਰ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਡਾ. ਰਾਮ ਚਾਵਲਾ ਮੌਜੂਦ ਸਨ |
ਪਿਛਲੀ ਖ਼ਬਰ ਡਾ. ਜਸਬੀਰ ਸਿੰਘ ਸ੍ਰੀ ਗੁਰੂ ਅਮਰਦਾਸ ਭਲਾਈ ਕੇਂਦਰ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ 'ਆਪ' ਦੇ ਵਪਾਰ ਵਿੰਗ ਵਲੋਂ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।