27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ 'ਆਪ' ਸਰਕਾਰ ਦੀ ਮੁਹਿੰਮ ਜਾਰੀ ਰਹੇਗੀ-ਐੱਸ.ਐੱਸ.ਪੀ. <br/>

ਅਜੀਤ ਡੈਸਕ 11-05-2026
ਰਾਜਾਸਾਂਸੀ, 10 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਸੁਹੇਲ ਕਾਸਮਮੀਰ ਤੇ ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੇ ਪ੍ਰਧਾਨ ਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਸਾਂਝੇ ਤੌਰ 'ਤੇ ਕਸਬਾ ਰਾਜਾਸਾਂਸੀ ਵਿਖੇ ਲੋਕ ਸੰਪਰਕ 2026 ਪ੍ਰੋਗਰਾਮ ਤਹਿਤ ਪਿੰਡਾਂ ਵਿਚ ਬਣਾਏ ਗਏ ਵੀ. ਡੀ. ਸੀ. ਮੈਂਬਰਾਂ ਪੰਚਾਂ, ਸਰਪੰਚਾਂ ਤੇ ਮੁਹਤਬਰ ਆਗੂਆਂ ਪੰਜਾਬ ਸਰਕਾਰ ਦੀ ਚਲਾਈ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਹਿਮ ਮੀਟਿੰਗ ਕੀਤੀ ਗਈ ਤੇ ਲੋਕਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਸੁਣੀਆਂ ਗਈਆਂ | ਜਿਸ ਵਿਚ ਇਲਾਕੇ ਉਕਤ ਪੁੱਜੇ ਅਹੁਦੇਦਾਰਾਂ ਵਿਅਕਤੀਆਂ ਵਲੋਂ ਲੈ ਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵੀ ਢੰਗ ਨਾਲ ਸਫਲ ਬਣਾਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਮੈਡਮ ਸੋਨੀਆ ਮਾਨ ਤੇ ਐੱਸ. ਐੱਸ ਪੀ. ਸੁਹੇਲ ਕਾਸਮਮੀਰ ਨੇ ਸਾਂਝੇ ਤੌਰ ਤੇ ਕਿਹਾ ਕਿ ਪੰਜਾਬ ਸਰਕਾਰ ਦਾ ਨਸ਼ਿਆਂ ਦੀ ਰੋਕਥਾਮ ਲਈ ਸਪਸ਼ਟ ਸਟੈਂਡ ਹੈ ਅਤੇ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਮੁਹਿੰਮ ਤਦ ਹੀ ਸਫਲ ਹੋਵੇਗੀ ਜਦੋਂ ਹਰੇਕ ਅਮਨ ਪਸੰਦ ਨਾਗਰਿਕ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਆਪਣੇ ਆਲ਼ੇ ਦੁਆਲੇ ਨਸ਼ਿਆਂ ਸੰਬੰਧੀ ਹੁੰਦੀਆਂ ਗਤੀਵਿਧੀਆਂ ਦੀ ਜਾਣਕਾਰੀ ਬਿਨਾ ਕਿਸੇ ਡਰ ਭੈਅ ਤੋਂ ਸਬੰਧਿਤ ਪੁਲਿਸ ਨੂੰ ਦੇਵੇਗਾ | ਉਨ੍ਹਾਂ ਕਿਹਾ ਕਿ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੁਹੱਲਿਆਂ ਵਿਚ ਸਾਂਝੇ ਯਤਨ ਕਰਨ ਦੀ ਲੋੜ ਹੈ ਉਨ੍ਹਾਂ ਪਿੰਡ ਵਾਸੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ | ਐੱਸ. ਐੱਸ. ਪੀ ਸੁਹੇਲ ਕਾਸਮਮੀਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੁਲਿਸ ਨੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਨਾ ਕੇਵਲ ਗਿ੍ਫ਼ਤਾਰ ਕਰਕੇ ਜੇਲ੍ਹਾਂ ਦੀਆਂ ਸਲਾਖ਼ਾਂ ਪਿੱਛੇ ਡੱਕਿਆ ਹੈ, ਬਲਕਿ ਉਨ੍ਹਾਂ ਦੁਆਰਾ ਨਸ਼ੇ ਦੇ ਕਾਲੇ ਕਾਰੋਬਾਰ ਨਾਲ ਬਣਾਈਆਂ ਜਾਇਦਾਦਾਂ ਨੂੰ ਵੀ ਢਹਿ ਢੇਰੀ ਕੀਤਾ ਹੈ ਜਿਸ ਸਦਕਾ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਾਡਾ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ |
ਇਸ ਮੌਕੇ ਐੱਸ. ਪੀ. ਅਦਿੱਤਿਆ ਵਾਰੀਅਰ, ਐੱਸ. ਪੀ. ਗੁਰਜੀਤ ਪਾਲ ਸਿੰਘ, ਡੀ. ਐੱਸ. ਪੀ. ਕਪਿਲ ਕੋਸ਼ਲ, ਐੱਸ. ਐੱਚ. ਓ. ਹਰਸਿਮਰਤਪ੍ਰੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਨਗਰ ਪੰਚਾਇਤ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ, ਸਤਨਾਮ ਸਿੰਘ ਵੜੈਚ ਅਦਲੀਵਾਲਾ, ਸੁਖਦੀਪ ਸਿੰਘ ਛੀਨਾ, ਰਾਜਬੀਰ ਸਿੰਘ ਤੋਲਾਨੰਗਲ, ਕੌਂਸਲਰ ਦਿਆਲ ਸਿੰਘ, ਜੋਬਨ ਝੰਜੋਟੀ, ਸਰਪੰਚ ਸੁਖਚੈਨ ਸਿੰਘ ਵੜੈਚ ਅਦਲੀਵਾਲਾ ਸਮੇਤ ਵੱਖ ਵੱਖ-ਵੱਖ ਪਿੰਡਾਂ ਦੇ ਸਰਪੰਚ ਅਹੁਦੇਦਾਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਦੇ ਸਮੂਹ ਕੌਂਸਲਰ ਤੇ ਸਮੂਹ ਅਧਿਕਾਰੀ ਤੇ ਰਾਜਾਸਾਂਸੀ ਦੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਮੋਮੀ ਇੰਜੀਨੀਅਰਿੰਗ ਸੁਲਤਾਨਪੁਰ ਲੋਧੀ ਵੱਲੋਂ ਜਸਵੰਤ ਲੇਜ਼ਰ ਲੈਵਲਰ ਤੇ ਰੋਟਾਵੇਟਰਾਂ ਦੀ ਪ੍ਰਦਰਸ਼ਨੀ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।