19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਵੱਛ ਭਾਰਤ ਸਰਵੇਖਣ ਸੰਬੰਧੀ ਨਿਗਮ ਨੇ ਭੇਜੀ ਆਪਣੀ ਰਿਪੋਰਟ

ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਇਲਾਕਿਆਂ 'ਚ ਸਵੱਛ ਭਾਰਤ ਸਰਵੇਖਣ ਦੀਆਂ ਤਿਆਰੀਆਂ ਹੋ ਰਹੀਆਂ ਹਨ | ਇਸ ਸੰਬੰਧ ਵਿਚ ਸਵੱਛ ਭਾਰਤ ਮਿਸ਼ਨ ਵਲੋਂ ਕੁਝ ਹਦਾਇਤਾਂ ਕੀਤੀਆਂ ਹਨ ਜਿਸ 'ਤੇ ਨਿਗਮ ਨੂੰ ਕੰਮ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ | ਇਸ ਸਰਵੇਖਣ ਨੂੰ ਲੈ ਕੇ ਨਿਗਮ ਵਲੋਂ ਇਕ ਰਿਪੋਰਟ ਪੇਸ਼ ਕੀਤੀ ਗਈ ਹੈ | ਜਿਸ 'ਚ ਦੱਸਿਆ ਗਿਆ ਹੈ ਕਿ ਨਗਰ ਨਿਗਮ ਵਲੋਂ ਕੂੜਾ ਚੁਕਣ ਲਈ 200 ਦੇ ਕਰੀਬ ਗੱਡੀਆਂ ਲਗਾਈਆਂ ਗਈਆਂ ਹਨ | ਇਸ ਤੋਂ ਇਲਾਵਾ 1700 ਸਫ਼ਾਈ ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾਂ ਵੰਡੀਆਂ ਗਈਆਂ ਹਨ | ਇਸ ਤੋਂ ਇਲਾਵਾ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਲਈ ਕੂੜੇ ਦੇ ਢੇਰਾਂ ਨੂੰ ਹਟਾਇਆ ਜਾ ਰਿਹਾ ਹੈ | ਆਪਣੀ ਰਿਪੋਰਟ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖਰਾ ਇਕੱਠਾ ਕੀਤਾ ਜਾ ਰਿਹਾ ਹੈ | ਸਾਂਝੇ ਪਖਾਨੇ ਅਤੇ ਜਨਤਕ ਪਖਾਨਿਆਂ ਨੂੰ ਚਾਲੂ ਹਾਲਤ ਵਿਚ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਵਾਰਿਸ ਪੰਜਾਬ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਦੋਸ਼ ਖਾਰਜ ਕਰਨ ਦੀ ਅਰਜੀ 'ਤੇ ਬਹਿਸ ਅੱਜ ਅਗਲੀ ਖ਼ਬਰ ਹੁਣ ਪਾਤੜਾਂ ਵਿਚ ਕੈਂਪ ਗੋਡਿਆਂ ਦੇ ਦਰਦ ਲਈ ਗੋਡਿਆਂ ਦਾ ਆਪ੍ਰੇਸ਼ਨ ਕਰਵਾਉਣ ਦੀ ਜ਼ਰੂਰਤ ਨਹੀਂ -ਓ. ਪੀ. ਡੀ. ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।