19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਡੀ.ਏ.ਵੀ. ਕਾਲਜ ਵਲੋਂ ਅੱਗ ਸੁਰੱਖਿਆ ਤੇ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਬਾਰੇ ਸੈਮੀਨਾਰ <br/>

ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਡਿਜ਼ਾਸਟਰ ਮੈਨੇਜਮੈਂਟ ਸੈੱਲ ਵਲੋਂ ਮਿਉਂਸਪਲ ਕਾਰਪੋਰੇਸ਼ਨ ਦੀ ਫਾਇਰ ਟੀਮ ਦੇ ਸਹਿਯੋਗ ਨਾਲ ਅੱਗ ਸੁਰੱਖਿਆ ਤੇ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਬਾਰੇ ਇਕ ਸੈਮੀਨਾਰ-ਕਮ-ਪ੍ਰਦਰਸ਼ਨ ਸਫ਼ਲਤਾਪੂਰਵਕ ਕਰਵਾਇਆ ਗਿਆ | ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅੱਗ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਜ਼ਰੂਰੀ ਹੁਨਰ ਪ੍ਰਦਾਨ ਕਰਨਾ ਸੀ | ਮਿਉਂਸਪਲ ਕਾਰਪੋਰੇਸ਼ਨ ਦੇ ਸਟੇਸ਼ਨ ਫਾਇਰ ਅਫ਼ਸਰ ਸਾਹਿਲ ਗਿੱਲ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਅੱਗ ਦੇ ਖ਼ਤਰਿਆਂ ਦੀਆਂ ਵੱਖ-ਵੱਖ ਕਿਸਮਾਂ, ਘਰੇਲੂ ਤੇ ਉਦਯੋਗਿਕ ਅੱਗਾਂ ਦੇ ਕਾਰਨਾਂ, ਅਤੇ ਵੱਖ-ਵੱਖ ਅੱਗ ਬੁਝਾਊ ਯੰਤਰਾਂ ਨੂੰ ਚਲਾਉਣ ਦੇ ਪੜਾਅ-ਦਰ-ਪੜਾਅ ਤਰੀਕਿਆਂ ਬਾਰੇ ਦੱਸਿਆ | ਲਾਈਵ ਪ੍ਰਦਰਸ਼ਨ ਵੀ ਕੀਤਾ ਗਿਆ ਜਿਸ 'ਚ ਅੱਗ ਬੁਝਾਉਣ ਦੀਆਂ ਵਿਹਾਰਕ ਤਕਨੀਕਾਂ ਦਿਖਾਈਆਂ ਗਈਆਂ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੈਂਪਸ ਸੁਰੱਖਿਆ ਲਈ ਵਿਹਾਰਕ ਸਿਖਲਾਈ ਬਹੁਤ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਐਮਰਜੈਂਸੀ ਦੌਰਾਨ ਸੁਚੇਤ ਅਤੇ ਤਤਪਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਡਿ੍ਲ 'ਚ ਫੈਕਲਟੀ ਮੈਂਬਰਾਂ, ਨਾਨ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਭਾਗ ਲਿਆ | ਪ੍ਰੋਗਰਾਮ ਦੀ ਸਮਾਪਤੀ ਫਾਇਰ ਟੀਮ ਦਾ ਉਨ੍ਹਾਂ ਦੀ ਕੀਮਤੀ ਅਗਵਾਈ ਲਈ ਧੰਨਵਾਦ ਕਰਕੇ ਕੀਤੀ ਗਈ | ਇਸ ਮੌਕੇ ਡਾ. ਬੀ. ਵੀ. ਯਾਦਵ, ਡਾ. ਨੀਰਜ ਗੁਪਤਾ ਤੇ ਪ੍ਰੋ. ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ 'ਚ ਦਾਖ਼ਲੇ ਲਈ 31 ਨੂੰ ਹੋਣਗੇ ਟਰਾਇਲ ਅਗਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ-ਪ੍ਰਭਬੀਰ ਸਿੰਘ ਬਰਾੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।