20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਆਇਆ <br/>

ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ, 100 ਫੁੱਟੀ ਰੋਡ, ਆਜ਼ਾਦ ਨਗਰ ਦਾ ਦਸਵੀ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ 100 ਪ੍ਰਤੀਸ਼ਤ ਰਿਹਾ ਹੈ | ਇਸ ਸੰਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਿ੍ੰ: ਤੇਜਿੰਦਰ ਕੌਰ ਮਲਹੋਤਰਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਕੂਲ਼ ਦੀ ਹੋਣਹਾਰ ਵਿਦਿਆਰਥਣ ਹਰਲੀਨ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਪਨੀਤ ਕੌਰ ਨੇ 93 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਰਾਹੁਲਦੀਪ ਸਿੰਘ ਅਤੇ ਅਨੁਭਵ ਕੌਰ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ, ਜਸਪ੍ਰੀਤ ਕੌਰ ਅਤੇ ਪੂਜਾ ਨੇ 89 ਪ੍ਰਤੀਸ਼ਤ ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ਤੇਜਿੰਦਰ ਕੌਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਬੱਚਿਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦੇਣ ਦੇ ਨਾਲ-ਨਾਲ ਵਧਾਈ ਵੀ ਦਿੱਤੀ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸਕੂਲ ਦਾ ਨਤੀਜਾ 100 ਫ਼ੀਸਦੀ ਆਇਆ <br/> ਅਗਲੀ ਖ਼ਬਰ ਸਮੂਹ ਨਿੱਜੀ ਪਲੇਅ-ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਹੋਇਆ ਲਾਜ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।