19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੁਰੂ ਨਗਰੀ ਦੀਆਂ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿੱਦਿਅਕ ਸੰਸਥਾਵਾਂ ਦਾ 134ਵਾਂ ਸਥਾਪਨਾ ਦਿਵਸ ਮਨਾਇਆ <br/>

ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿਦਿਅਕ ਸੰਸਥਾਵਾਂ ਦੇ 134ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਉਪ ਕੁਲਪਤੀ ਡਾ: ਕਰਮਜੀਤ ਸਿੰਘ, ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿਘ, ਡਾ: ਅਰਮਿੰਦਰ ਸਿੰਘ ਮੱਲੀ ਤੇ ਹੋਰਨਾਂ ਨੂੰ ਸਨਮਾਨਤ ਕਰਦੇ ਹੋਏ ਪ੍ਰਧਾਨ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ, ਡਾ. ਮਨਮੋਹਨ ਸਿੰਘ ਡਾਇਰੈਕਟਰ ਜਗਦੀਸ਼ ਸਿੰਘ ਤੇ ਹੋਰ ਅਤੇ ਸਮਾਗਮ ਵਿਚ ਸ਼ਾਮਿਲ ਸ਼ਖਸੀਅਤਾਂ | ਤਸਵੀਰਾਂ : ਹਰਜੀਤ ਸਿੰਘ <br/> 14-05-2026
ਅੰਮਿ੍ਤਸਰ, 13 ਮਈ (ਜਸਵੰਤ ਸਿੰਘ ਜੱਸ)-134 ਵਰ੍ਹੇ ਪਹਿਲਾਂ ਗੁਰੂ ਨਗਰੀ ਵਿਚ ਸਿੱਖ ਵਿਦਵਾਨ ਤੇ ਸਿੱਖਿਆ ਸ਼ਾਸਤਰੀ ਸੰਤ ਸਿੰਘ ਵਲੋਂ ਅਰੰ ਭ ਕੀਤੀ ਗਈ ਨਾਮਵਰ ਵਿਦਿਅਕ ਸੰਸਥਾ, ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿਦਿਅਕ ਸੰਸਥਾ ਦਾ 134ਵਾਂ ਸਥਾਪਨਾ ਦਿਵਸ ਅੱਜ ਸਮੂਹ ਫੋਰ ਐਸ ਸੰਸਥਾਵਾਂ, ਮੈਨੇਜਮੈਂਟ ਅਤੇ ਸਟਾਫ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਸਥਾਪਨਾ ਦਿਵਸ ਸਮਾਗਮਾਂ ਦੀ ਆਰੰਭਤਾ ਸੰਸਥਾ ਦੇ ਬਾਨੀ ਸਵ. ਸੰਤ ਸਿੰਘ ਵਲੋਂ ਸ਼ੁਰੂ ਕੀਤੀ ਪ੍ਰੰਪਰਾ ਅਨੁਸਾਰ ਅੰਮਿ੍ਤ ਵੇਲੇ ਸੰਸਥਾ ਦੇ ਬਾਬਾ ਬੋਹੜ ਡਾਇਰੈਕਟਰ ਪਿ੍ੰਸੀਪਲ ਜਗਦੀਸ਼ ਸਿੰਘ ਦੀ ਸਰਪ੍ਰਸਤੀ ਹੇਠ ਖ਼ਾਲਸਾ ਸਕੂਲ ਕਮੇਟੀ ਦੇ ਪ੍ਰਧਾਨ ਜਸਟਿਸ ਸੇਵਾ-ਮੁਕਤ ਰਣਜੀਤ ਸਿੰਘ, ਡਾ. ਮਨਮੋਹਨ ਸਿੰਘ, ਪਿ੍ੰਸੀਪਲ ਸਾਹਿਬਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਅਤੇ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਕੇ ਫੋਰ ਐੱਸ ਸੰਸਥਾਵਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ | ਉਪਰੰਤ ਸ.ਸ.ਸ.ਸ. ਮਾਡਰਨ ਸਕੂਲ ਢਾਬ ਲੇਨ ਬਟਾਲਾ ਰੋਡ ਵੈਸਟ ਵਿਖੇ ਜੂਨੀਅਰ ਵਿੰਗ ਦੇ ਪਾਰਕ ਵਿੱਚ ਸਹਿਜ ਪਾਠ ਦੀ ਸੰਪੂਰਨਤਾ ਉਪ੍ਰੰਤ ਪ੍ਰੀ-ਨਰਸਰੀ ਤੋਂ ਤੀਸਰੀ ਕਲਾਸ ਤੱਕ ਦੇ ਵਿਦਿਆਰਥੀਆਂ ਅਤੇ ਸ਼ੋ੍ਰਮਣੀ ਰਾਗੀ ਭਾਈ ਜਸਵੰਤ ਸਿੰਘ ਵਲੋਂ ਇਲਾਹੀ ਬਾਣੀ ਦਾ ਮਨੋਹਰ ਸ਼ਬਦ ਕੀਰਤਨ ਕੀਤਾ ਗਿਆ | ਛੋਟੇ ਬੱਚਿਆਂ ਦੇ ਕੀਰਤਨ ਅਤੇ ਅਰਦਾਸ ਨੇ ਹਾਜਰ ਸੰਗਤਾਂ ਨੂੰ ਭਾਵਕ ਤੇ ਪ੍ਰਭਾਵਤ ਕੀਤਾ | ਉਪਰੰਤ ਫੋਰ ਐੱਸ ਵਿਦਿਅਕ ਭਵਨ ਵਿਖੇ ਕਰਵਾਏ ਵਿਸ਼ਾਲ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰੋ: ਕਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਦੌਰਾਨ ਫੋਰ ਐਸ ਸੰਸਥਾਵਾਂ ਦੀਆਂ ਸੇਵਾਵਾਂ ਨੂੰ ਪ੍ਰਦਰਸ਼ਿਤ ਕਰਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ | ਇਸ ਦੌਰਾਨ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿਦਿਅਕ ਸੰਸਥਾਵਾਂ ਵਿਚੋਂ ਵਿਦਿਆ ਪ੍ਰਾਪਤ ਕਰ ਚੁੱਕੀਆਂ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਸਨਮਾਨਤ ਕੀਤਾ ਗਿਆ | ਇਸ ਮੌਕੇ ਡਾ. ਅਰਮਿੰਦਰ ਸਿੰਘ ਮੱਲੀ ਸਹਾਇਕ ਪ੍ਰੋਫੈਸਰ ਏਮਜ਼ ਦਿੱਲੀ ਨੇ ਕਿਹਾ ਕਿ ਫੋਰ ਐੱਸ ਸੰਸਥਾ ਦੀ ਵਿਸ਼ੇਸ਼ਤਾ ਹੈ ਕਿ ਇਥੇ ਪੜ੍ਹਾਈ ਦੇ ਨਾਲ ਨਾਲ ਤੁਹਾਨੂੰ ਰੱਬ ਦੇ ਰਾਹ 'ਤੇ ਚੱਲਣ ਦੀ ਪ੍ਰੇਰਨਾ, ਪੰਜਾਬੀ ਸਭਿਆਚਾਰ ਨਾਲ ਜੋੜ ਕੇ ਵੱਡਿਆਂ ਦਾ ਸਤਿਕਾਰ ਕਰਨ, ਪਰਿਵਾਰਕ ਰਿਸ਼ਤਿਆਂ ਦੀਆਂ ਸਾਂਝਾਂ ਪੀਡੀਆਂ ਕਰਨ, ਮਾਤਾ ਪਿਤਾ ਦਾ ਸਤਿਕਾਰ ਕਰਨ ਅਤੇ ਸਮਾਜਿਕ ਸੰਸਕਾਰਾਂ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ | ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕਿਤਾਬੀ ਪੜ੍ਹਾਈ ਦੇ ਨਾਲ ਵੱਡੇ ਅਹੁਦੇ ਵਾਲੀਆਂ ਤੇ ਵੱਡੀਆਂ ਚੁਣੌਤੀਆਂ ਭਰਪੂਰ ਪ੍ਰੀਖਿਆਵਾਂ ਦੀ ਤਿਆਰੀ ਵੱਲ ਵੀ ਧਿਆਨ ਦੇਣ ਦੀ ਲੋੜ ਹੈ | ਡਾਇਰੈਕਟਰ ਜਗਦੀਸ਼ ਸਿੰਘ ਨੇ ਸੰਸਥਾ ਦੇ ਬਾਨੀ ਸੰਤ ਸਿੰਘ ਦੇ ਜੀਵਨ, ਘਾਲਨਾਵਾਂ ਤੇ ਪਰਿਵਾਰ ਦੇ ਸਿਦਕ ਦਾ ਵਿਸ਼ੇਸ਼ ਵਰਨਣ ਕੀਤਾ ਤੇ ਮੁੱਢ ਤੋਂ ਹੀ ਸੰਸਥਾ ਨਾਲ ਜੁੜੇ ਮਹਿੰਦਰ ਸਿੰਘ, ਪੁਰਾਣੇ ਲੈਬ ਅਟੈਂਡੈਂਟ ਲੇਖ ਰਾਜ ਅਤੇ ਤਤਕਾਲੀ ਗਣਿਤ ਅਧਿਆਪਕ ਗੁਰਜੀਤ ਸਿੰਘ ਨੂੰ ਉਨ੍ਹਾਂ ਵਲੋਂ ਨਿਭਾਈਆਂ ਸੇਵਾਵਾਂ ਲਈ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਨੇ ਫੋਰ ਐੱਸ ਸੰਸਥਾ ਨੂੰ ਇਸ ਬੁਲੰਦੀ ਤੇ ਲਿਜਾਣ ਲਈ ਡਾਇਰੈਕਟਰ ਜਗਦੀਸ਼ ਸਿੰਘ ਦੀਆਂ ਸੰਘਰਸ਼ੀ ਘਾਲਨਾਵਾਂ ਦਾ ਜ਼ਿਕਰ ਕੀਤਾ | ਇਸ ਮੌਕੇ ਡਾ. ਕਰਮਜੀਤ ਸਿੰਘ, ਡਾ. ਕੰੁਵਰ ਵਿਜੇ ਪ੍ਰਤਾਪ ਸਿੰਘ ਡਾ. ਅਰਮਿੰਦਰ ਸਿੰਘ ਮੱਲੀ ਅਤੇ ਜਗਜੀਤ ਸਿੰਘ ਜੱਗੀ ਨੂੰ ਵੀ ਸੰਸਥਾ ਵਲੋਂ ਸਨਮਾਨਤ ਕੀਤਾ ਗਿਆ ਅਖ਼ੀਰ ਵਿਚ ਵਧੀਕ ਡਾਇਰੈਕਟਰ ਡਾ. ਮਨਮੋਹਨ ਸਿੰਘ ਵਲੋਂ ਫੋਰ ਐਸ ਸੰਸਥਾਵਾਂ ਦੇ ਪਿ੍ੰਸੀਪਲ ਸਾਹਿਬਾਨ ਅਤੇ ਸਟਾਫ, ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਪੁਰਾਣੇ ਵਿਦਿਆਰਥੀਆਂ, ਪ੍ਰਬੰਧਕੀ ਸਟਾਫ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਆਗਾਮੀ ਸਥਾਨਕ ਚੋਣਾਂ 'ਚ ਹੂੰਝਾ-ਫੇਰ ਜਿੱਤ ਪ੍ਰਾਪਤ ਕਰੇਗੀ 'ਆਪ'-ਸੰਧੂ <br/> ਅਗਲੀ ਖ਼ਬਰ ਪਾਵਰਕਾਮ ਦੇ ਬਟਾਲਾ ਰੋਡ ਸਥਿਤ ਪਾਵਰ ਹਾਊਸ 'ਚ ਲੱਗੀ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।