24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮੁਤਵਾਜੀ ਕਾਰਜਕਾਰੀ ਜਥੇਦਾਰ ਭਾਈ ਮੰਡ ਵਲੋਂ ਸਤਿਕਾਰ ਸੋਧ ਐਕਟ ਦੀ ਸ਼ਲਾਘਾ

ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਬਹੁਮਤ ਨਾਲ ਬਣਾਏ ਗਏ ਸਤਿਕਾਰ ਸੋਧ ਕਾਨੂੰਨ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਰਕਾਰ ਦਾ ਇਕ ਚੰਗਾ ਕਦਮ ਕਰਾਰ ਦਿੱਤਾ ਹੈ | ਭਾਈ ਜਰਨੈਲ ਸਿੰਘ ਸਖੀਰਾ ਵਲੋਂ ਜ਼ਾਰੀ ਬਿਆਨ ਅਨੁਸਾਰ ਇਸ ਸਤਿਕਾਰ ਸੋਧ ਐਕਟ ਨੂੰ ਲੈ ਕੇ ਪੈਦਾ ਹੋਏ ਕਈ ਤੌਖ਼ਲਿਆਂ ਸੰਬੰਧੀ ਭਾਈ ਮੰਡ ਵਲੋਂ ਪੰਜਾਬ ਸਰਕਾਰ ਨਾਲ ਸਦਭਾਵਨਾ ਭਰੇ ਮਾਹੌਲ ਵਿਚ ਗੱਲਬਾਤ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਰਕਾਰ ਨਾਲ ਇਸ ਮਾਮਲੇ 'ਤੇ ਵਿਚਾਰ ਵਟਾਂਦਰਾ ਕਰੇਗੀ | ਇਸ ਕਮੇਟੀ ਵਿਚ ਭਾਈ ਮੰਡਲ ਤੋਂ ਇਲਾਵਾ ਭਾਈ ਮੋਹਕਮ ਸਿੰਘ, ਭਾਈ ਜਰਨੈਲ ਸਿੰਘ ਸਖੀਰਾ, ਸਤਨਾਮਾ ਸਿੰਘ ਮੁਨਾਵਾਂ, ਐਡਵੋਕੇਟ ਗੁਰਮੀਤ ਸਿੰਘ ਪੱਟੀ, ਬੂਟਾ ਸਿੰਘ ਰਣਸ਼ੀਂਹ, ਭਾਈ ਗੁਰਦੀਪ ਸਿੰਘ ਬਠਿੰਡਾ ਤੇ ਪਰਮਜੀਤ ਸਿੰਘ ਸਲੋਲੀ ਸ਼ਾਮਿਲ ਹਨ | ਉਨ•ਾਂ ਕਿਹਾ ਕਿ ਭਾਈ ਮੰਡ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਕਮੇਟੀ ਦੇ ਨਾਲ ਵਿਚਾਰ ਵਟਾਂਦਰਾ ਕਰਨ ਲਈ ਰੂਪ ਰੇਖਾ ਤਹਿ ਕਰਨੀ ਚਾਹੀਦੀ ਹੈ |

ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਦੀ ਨਹਿਰ 'ਚੋਂ ਮਿਲੀ ਹਿੰਦੂ ਡਾਕਟਰ ਦੀ ਲਾਸ਼ ਅਗਲੀ ਖ਼ਬਰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਚੋਣਾਂ ਨੂੰ ਲੈ ਕੇ ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।